ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੋਹਿਤ ਦੀ ਕਪਤਾਨੀ ’ਚ ਚੈਂਪੀਅਨਜ਼ ਟਰਾਫੀ ਤੇ ਟੈਸਟ ਚੈਂਪੀਅਨਸ਼ਿਪ ਜਿੱਤਣ ਦੀ ਉਮੀਦ: ਜੈ ਸ਼ਾਹ

07:53 AM Jul 08, 2024 IST

ਨਵੀਂ ਦਿੱਲੀ: ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਟੀ20 ਵਿਸ਼ਵ ਚੈਂਪੀਅਨ ਟੀਮ ਦਾ ਕਪਤਾਨ ਰੋਹਿਤ ਸ਼ਰਮਾ ਇੱਕ ਰੋਜ਼ਾ ਕੌਮਾਂਤਰੀ ਅਤੇ ਟੈਸਟ ਕ੍ਰਿਕਟ ’ਚ ਭਾਰਤ ਦੀ ਅਗਵਾਈ ਜਾਰੀ ਰੱਖੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤ ਉਸ ਦੀ ਕਪਤਾਨੀ ਵਿੱਚ ਅਗਲੇ ਸਾਲ ਹੋਣ ਵਾਲੀ ਚੈਂਪੀਅਨਜ਼ ਟਰਾਫੀ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊਟੀਸੀ) ਜਿੱਤੇਗਾ। ਕਪਿਲ ਦੇਵ ਅਤੇ ਮਹਿੰਦਰ ਸਿੰਘ ਧੋਨੀ ਮਗਰੋਂ ਆਈਸੀਸੀ ਟਰਾਫੀ ਜਿੱਤਣ ਵਾਲੇ ਤੀਜੇ ਭਾਰਤੀ ਕਪਤਾਨ ਬਣੇ ਰੋਹਿਤ ਨੇ ਟੀ20 ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਸ਼ਾਹ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, ‘‘ਅਗਲਾ ਪੜਾਅ ਡਬਲਿਊਟੀਸੀ ਫਾਈਨਲ ਅਤੇ ਚੈਂਪੀਅਨਜ਼ ਟਰਾਫੀ ਹੈ। ਮੈਨੂੰ ਰੋਹਿਤ ਦੀ ਕਪਤਾਨੀ ’ਤੇ ਪੂਰਾ ਭਰੋਸਾ ਹੈ ਕਿ ਅਸੀਂ ਇਹ ਦੋਵੇਂ ਟੂਰਨਾਮੈਂਟਾਂ ਵਿੱਚ ਚੈਂਪੀਅਨ ਬਣਾਂਗੇ।’’ ਅਗਲੇ ਸਾਲ ਪਾਕਿਸਤਾਨ ਵਿੱਚ ਹੋਣ ਵਾਲੇ ਚੈਂਪੀਅਨਜ਼ ਟਰਾਫੀ ਮੁਕਾਬਲੇ ਅੱਠ ਸਾਲਾਂ ਮਗਰੋਂ (ਬਰਤਾਨੀਆ ਵਿੱਚ 2017 ਤੋਂ ਬਾਅਦ ਤੋਂ) ਕਰਵਾਏ ਜਾਣਗੇ। ਇਸ ਟੂਰਨਾਮੈਂਟ ਦੇ ਪ੍ਰੋਗਰਾਮ ਦਾ ਖਾਕਾ ਆਈਸੀਸੀ ਨੂੰ ਸੌਂਪਿਆ ਜਾ ਚੁੱਕਿਆ ਹੈ ਪਰ ਬੀਸੀਸੀਆਈ ਨੇ ਅਜੇ ਤੱਕ ਇਸ ਨੂੰ ਹਰੀ ਝੰਡੀ ਨਹੀਂ ਦਿੱਤੀ ਹੈ। ਸਮਝਿਆ ਜਾ ਰਿਹਾ ਹੈ ਕਿ ਬੀਸੀਸੀਆਈ 2023 ਇੱਕ ਰੋਜ਼ਾ ਏਸ਼ੀਆ ਕੱਪ ਵਾਂਗ ‘ਹਾਈਬ੍ਰਿਡ ਮਾਡਲ’ ਲਾਗੂ ਕਰਨ ’ਤੇ ਜ਼ੋਰ ਦੇਵੇਗਾ। ਇਸ ਮਾਡਲ ਤਹਿਤ ਭਾਰਤ ਨੇ ਏਸ਼ੀਆ ਕੱਪ ਵਿੱਚ ਪਾਕਿਸਤਾਨ ਖ਼ਿਲਾਫ਼ ਮੁਕਾਬਲੇ ਸਣੇ ਆਪਣੇ ਸਾਰੇ ਮੈਚ ਸ੍ਰੀਲੰਕਾ ਵਿੱਚ ਖੇਡੇ ਸੀ। -ਪੀਟੀਆਈ

Advertisement

Advertisement