ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਸ਼ਿਆਰਪੁਰ: ਧਾਰਮਿਕ ਯਾਤਰਾ ਦੌਰਾਨ ਧਮਾਕੇ ਵਿੱਚ 6 ਵਿਅਕਤੀ ਜ਼ਖਮੀ

02:44 PM Oct 10, 2024 IST
Representational.

ਹੁਸ਼ਿਆਰਪੁਰ, 10 ਅਕਤੂਬਰ

Advertisement

ਇਥੇ ਇਕ ਧਾਰਮਿਕ ਯਾਤਰਾ ਦੇ ਪ੍ਰੋਗਰਾਮ ਦੌਰਾਨ ਇਕ ਬੈਗ ਵਿਚ ਰੱਖੇ ਪਟਾਕਿਆਂ ਨੂੰ ਅਚਾਨਕ ਅੱਗ ਲੱਗਣ ਕਾਰਨ ਹੋਏ ਧਮਾਕੇ ਵਿਚ ਛੇ ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਹਿਲਾਦ ਨਗਰ ਇਲਾਕੇ ਵਿਚ ਹੋਏ ਇਸ ਧਮਾਕੇ ਕਾਰਨ ਆਸਪਾਸ ਦੀਆਂ ਦੁਕਾਨਾਂ ਅਤੇ ਮਕਾਨਾਂ ਦੀਆਂ ਖਿੜਕੀਆਂ ਨੂੰ ਵੀ ਨੁਕਸਾਨ ਪੁੱਜਿਆ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਯਾਤਰਾ ਦੌਰਾਨ ਕੁੱਝ ਵਿਅਕਤੀਆਂ ਵੱਲੋਂ ਪਟਾਕੇ ਚਲਾਏ ਜਾ ਰਹੇ ਸਨ ਜਿਸ ਦੌਰਾਨ ਇਕ ਵਿਅਕਤੀ ਕੌਲ ਮੌਜੂਦ ਪਟਾਕਿਆਂ ਦੇ ਬੈਗ ਨੂੰ ਅੱਗ ਲੱਗ ਗਈ ਅਤੇ ਇਕੱਠੇ ਪਟਾਕਿਆਂ ਵਿਚ ਧਮਾਕਾ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਜਿੰਨ੍ਹਾਂ ਵਿਚੋਂ ਦੋ ਨੂੰ ਗੰਭੀਰ ਹਾਲਤ ਦੇਖਦਿਆਂ ਨਿੱਜੀ ਹਸਪਤਾਲ ਰੈਫ਼ਰ ਕੀਤਾ ਗਿਆ ਹੈ। -ਪੀਟੀਆਈ

Advertisement
Advertisement