ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁਸ਼ਿਆਰਪੁਰ: ਅੱਠ ਸਕੂਲੀ ਬੱਸਾਂ ਦੀ ਚੈਕਿੰਗ

07:01 AM Apr 25, 2024 IST
ਦਸੂਹਾ ’ਚ ਟਰੈਫਿਕ ਨੇਮਾਂ ਪ੍ਰਤੀ ਜਾਗਰੂਕ ਕਰਦੇ ਹੋਏ ਟਰੈਫਿਕ ਇੰਚਾਰਜ ਸੰਦੀਪ ਭਾਰਤੀ। -ਫੋਟੋ: ਸੰਦਲ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਅਪਰੈਲ
‘ਸੇਫ਼ ਸਕੂਲ ਵਾਹਨ ਸਕੀਮ’ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਚੈਕਿੰਗ ਮੁਹਿੰਮ ਦੌਰਾਨ ਰਿਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਅਤੇ ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ ਸੰਦੀਪ ਭਾਰਤੀ ਵੱਲੋਂ ਇੱਥੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ 8 ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਸੇਫ਼ ਸਕੂਲ ਵਾਹਨ ਪਾਲਸੀ ਤਹਿਤ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਸਕੂਲਾਂ ਦੀਆਂ ਬੱਸਾਂ ਦੇ ਮੋਟਰ ਵਹੀਕਲ ਐਕਟ ਤਹਿਤ 23 ਚਲਾਨ ਕੀਤੇ ਗਏ ਅਤੇ 6 ਸਕੂਲੀ ਵਾਹਨ ਜ਼ਬਤ ਕੀਤੇ ਗਏ। ਸਕੂਲਾਂ ਦੇ ਟਰਾਂਸਪੋਰਟ ਇੰਚਾਰਜਾਂ ਅਤੇ ਬੱਸ ਚਾਲਕਾਂ ਨੂੰ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ। ਬੱਸ ਚਾਲਕਾਂ ਅਤੇ ਹੈਲਪਰਾਂ ਨੂੰ ਵਰਦੀ ਪਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਇਸ ਦੇ ਨਾਲ ਹੀ ਇਹ ਸਖ਼ਤ ਹਦਾਇਤ ਕੀਤੀ ਗਈ ਕਿ ਕਿਸੇ ਵੀ ਕਿਸਮ ਦਾ ਨਸ਼ਾ ਕਰਕੇ ਸਕੂਲ ਬੱਸ ਨਾ ਚਲਾਈ ਜਾਵੇ।
ਚੈਕਿੰਗ ਮੁਹਿੰਮ ਦੌਰਾਨ ਸਕੂਲ ਪ੍ਰਿੰਸੀਪਲਾਂ ਦੇ ਇਹ ਵੀ ਧਿਆਨ ਵਿਚ ਲਿਆਂਦਾ ਗਿਆ ਕਿ ਸਕੂਲ ਅਥਾਰਟੀਜ਼ ਅਤੇ ਪ੍ਰਿੰਸੀਪਲ ਹੀ ਸੇਫ ਸਕੂਲ ਵਾਹਨ ਸਕੀਮ ਤਹਿਤ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਲਈ ਜ਼ਿੰਮੇਵਾਰ ਹਨ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ਤੇ ਅ) ਨੂੰ ਅਤੇ ਜ਼ਿਲ੍ਹੇ ਦੇ ਸਾਰੇ ਸਬੰਧਤ ਸਬ ਡਿਵੀਜ਼ਨਲ ਮੈਜਿਸਟਰੇਟ ਨੂੰ ਸਬ ਡਿਵੀਜ਼ਨ ਵਿੱਚ ਪੈਂਦੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਅੰਡਰਡੇਕਿੰਗ ਸਰਟੀਫਿਕੇਟ 25 ਅਪਰੈਲ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ।

Advertisement

ਦਸੂਹਾ ਵਿੱਚ 13 ਸਕੂਲੀ ਬੱਸਾਂ ਦੇ ਚਲਾਨ

ਦਸੂਹਾ (ਪੱਤਰ ਪ੍ਰੇਰਕ): ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਟਰਾਂਸਪੋਰਟ ਅਥਾਰਿਟੀ ਅਤੇ ਪੁਲੀਸ ਵੱਲੋਂ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਏਆਰਟੀਏ ਸੰਦੀਪ ਭਾਰਤੀ, ਟਰੈਫਿਕ ਇੰਚਾਰਜ ਏਐਸਆਈ ਸੰਤੋਖ ਸਿੰਘ ਤੇ ਏਐਸਆਈ ਦੀ ਅਗਵਾਈ ਵਾਲੀ ਟੀਮ ਵੱਲੋਂ ਫਸਟ ਏਡ ਬਾਕਸ ਵਿੱਚ ਮਿਆਦ ਪੁਗਾ ਚੁੱਕੀਆਂ ਦਵਾਈਆਂ, ਸੀ.ਸੀ.ਟੀ.ਵੀ. ਕੈਮਰਿਆਂ ਦੀ ਅਣਹੋਂਦ, ਫਸਟ ਏਡ ਬਾਕਸ ਤੇ ਸਪੀਡ ਗਵਰਨਰ ਨਾ ਹੋਣ ਸਮੇਤ ਹੋਰ ਊਣਤਾਈਆਂ ਮਿਲਣ ’ਤੇ 13 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਬੱਸਾਂ ਦੇ ਡਰਾਇਵਰਾਂ ਨੂੰ ਟਰੈਫਿਕ ਨੇਮਾਂ ਪ੍ਰਤੀ ਜਾਗਰੂਕ ਵੀ ਕੀਤਾ। ਐੱਸਡੀਐੱਮ ਪਰਦੀਪ ਸਿੰਘ ਬੈਂਸ ਨੇ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ।

Advertisement
Advertisement
Advertisement