ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੌਜ਼ਰੀ ਫੈਕਟਰੀ ਵਿੱਚ ਅੱਗ ਲੱਗੀ, ਲੱਖਾਂ ਦਾ ਨੁਕਸਾਨ

07:47 AM Apr 27, 2024 IST
ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ। -ਫੋਟੋ: ਇੰਦਰਜੀਤ ਵਰਮਾ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਅਪਰੈਲ
ਪੁਰਾਣੇ ਬਾਜ਼ਾਰ ਸੈਦਾ ਚੌਕ ਵਿੱਚ ਬਹਰਾਪੁਰਾ ਇਲਾਕੇ ’ਚ ਇੱਕ ਹੌਜ਼ਰੀ ਫੈਕਟਰੀ ’ਚ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਇਸ ਨੇ ਭਿਆਨਕ ਰੂਪ ਧਾਰ ਲਿਆ। ਸੂਚਨਾ ਮਿਲਣ ਮਗਰੋਂ ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਇਹ ਹੋਰ ਫੈਲ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਲਗਪਗ ਛੇ ਟੈਂਡਰ ਮੌਕੇ ’ਤੇ ਪਹੁੰਚ ਗਏ। ਤੰਗ ਗਲੀਆਂ ਹੋਣ ਕਾਰਨ ਦੋ ਘੰਟਿਆਂ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਲੱਖਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਚੁੱਕਿਆ ਸੀ। ਸ਼ੱਕ ਹੈ ਕਿ ਅੱਗ ਸ਼ਾਟ-ਸਰਕਟ ਕਾਰਨ ਲੱਗੀ ਹੈ। ਨਗਰ ਨਿਗਮ ਦੀ ਟੀਮ ਜਾਂਚ ਕਰਨ ਵਿੱਚ ਲੱਗੀ ਹੋਈ ਹੈ। ਜਾਣਕਾਰੀ ਅਨੁਸਾਰ ਮਾਰਕਸ ਸਪੋਰਟਵੇਅ ਨਾਮ ਦੀ ਹੌਜ਼ਰੀ ਫੈਕਟਰੀ ਦੀ ਇਹ ਘਟਨਾ ਹੈ। ਫੈਕਟਰੀ ਮਾਲਕ ਵਿੱਕੀ ਨੇ ਦੱਸਿਆ ਕਿ ਉਹ ਫੈਕਟਰੀ ਬੰਦ ਕਰ ਕੇ ਘਰ ਚਲਾ ਗਿਆ। ਅਚਾਨਕ ਤੋਂ ਪਿੱਛੋਂ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਸਫਲ ਨਹੀਂ ਹੋ ਸਕੇ। ਲੋਕਾਂ ਅਨੁਸਾਰ ਬਾਜ਼ਾਰਾਂ ’ਚ ਲੱਖਾਂ ਰੁਪਏ ਦੀ ਲਾਗਤ ਨਾਲ ਵਾਟਰ ਪੰਪ ਲਾਏ ਗਏ ਹਨ ਤਾਂ ਕਿ ਅੱਗ ਵਰਗੀਆਂ ਭਿਆਨਕ ਘਟਨਾਵਾਂ ਸਮੇਂ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ, ਪਰ ਮੌਕੇ ’ਤੇ ਕੋਈ ਨਹੀਂ ਚੱਲਿਆ। ਇਸ ਕਾਰਨ ਦੁਕਾਨਦਾਰਾਂ ਅਤੇ ਫੈਕਟਰੀ ਮਾਲਕਾਂ ਵਿੱਚ ਰੋਸ ਹੈ। ਫੈਕਟਰੀ ਮਾਲਕ ਵਿੱਕੀ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਉਹ ਫੈਕਟਰੀ ਪੁੱਜੇ ਤਾਂ ਦੇਖਿਆ ਕਿ ਪਹਿਲੀ ਮੰਜ਼ਿਲ ’ਤੇ ਅੱਗ ਲੱਗੀ ਸੀ। ਬਿਜਲੀ ਵਿਭਾਗ ਨੂੰ ਆਖ ਕੇ ਲੋਕਾਂ ਨੇ ਇਲਾਕੇ ਦੀ ਬਿਜਲੀ ਬੰਦ ਕਰਵਾਈ ਤਾਂ ਕਿ ਕੋਈ ਪ੍ਰੇਸ਼ਾਨੀ ਨਾ ਹੋਵੇ। ਨਗਰ ਨਿਗਮ ਦੀ ਟੀਮ ਜਾਂਚ ਕਰਨ ’ਚ ਲੱਗੀ ਹੈ ਕਿ ਅੱਗ ਆਖਰ ਕਿਵੇਂ ਲੱਗੀ।

Advertisement

Advertisement
Advertisement