ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਸਪਤਾਲ ’ਚ ਗੋਲੀਬਾਰੀ: ਐਨਐਚਆਰਸੀ ਵੱਲੋਂ ਸਿਹਤ ਮੰਤਰਾਲਾ ਤੇ ਦਿੱਲੀ ਸਰਕਾਰ ਨੂੰ ਨੋਟਿਸ

02:43 PM Jul 18, 2024 IST

ਨਵੀਂ ਦਿੱਲੀ, 18 ਜੁਲਾਈ
ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਇੱਥੋਂ ਦੇ ਇਕ ਹਸਪਤਾਲ ’ਚ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿਚ ਕੇਂਦਰੀ ਸਿਹਤ ਮੰਤਰਾਲੇ, ਦਿੱਲੀ ਸਰਕਾਰ ਅਤੇ ਦਿੱਲੀ ਦੇ ਪੁਲੀਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਇੱਥੇ ਇੱਕ ਹਸਪਤਾਲ ਅੰਦਰ ਮਰੀਜ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਦਾ ਆਪ ਹੀ ਨੋਟਿਸ ਲੈਂਦਿਆਂ ਕੌਮੀ ਰਾਜਧਾਨੀ ਵਿਚ ਅਮਨ ਕਾਨੂੰਨ ਦੀ ਸਥਿਤੀ ’ਤੇ ਸਵਾਲ ਚੁੱਕੇ। ਉਨ੍ਹਾਂ ਇੱਕ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਜਿਸ ਵਿਚ 14 ਜੁਲਾਈ ਨੂੰ ਦਿਲਸ਼ਾਦ ਗਾਰਡਨ, ਦਿੱਲੀ ਵਿੱਚ ਜੀਟੀਬੀ ਹਸਪਤਾਲ ਦੇ ਇੱਕ ਵਾਰਡ ਵਿੱਚ ਹਮਲਾਵਰਾਂ ਵੱਲੋਂ ਇੱਕ ਮਰੀਜ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੀਡੀਆ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਹਸਪਤਾਲਾਂ ਦੇ ਵਾਰਡ ਵਿਚ ਬਿਨਾਂ ਕਿਸੇ ਪਾਬੰਦੀ ਦੇ ਕੋਈ ਵੀ ਦਾਖਲ ਹੋ ਸਕਦਾ ਹੈ ਤੇ ਸੁਰੱਖਿਆ ਗਾਰਡ ਮਰੀਜ਼ਾਂ ਦੀ ਸੁਰੱਖਿਆ ਵੱਲ ਕੋਈ ਧਿਆਨ ਨਹੀਂ ਦਿੰਦੇ ਹਨ।

Advertisement

Advertisement
Advertisement