For the best experience, open
https://m.punjabitribuneonline.com
on your mobile browser.
Advertisement

ਸੂਬੇ ਦੇ ਹਸਪਤਾਲਾਂ ਨੂੰ ਕੀਤਾ ਜਾ ਰਿਹੈ ਅਪਗ੍ਰੇਡ: ਹਰਪਾਲ ਚੀਮਾ

07:00 AM Aug 06, 2024 IST
ਸੂਬੇ ਦੇ ਹਸਪਤਾਲਾਂ ਨੂੰ ਕੀਤਾ ਜਾ ਰਿਹੈ ਅਪਗ੍ਰੇਡ  ਹਰਪਾਲ ਚੀਮਾ
ਐਂਬੂਲੈਂਸ ਨੂੰ ਰਵਾਨਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ।
Advertisement

ਰਣਜੀਤ ਸਿੰਘ ਸੀਤਲ
ਦਿੜ੍ਹਬਾ ਮੰਡੀ, 5 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰ ਸਿਹਤ ਸਹੂਲਤਾਂ ਦੀ ਵਚਨਬੱਧਤਾ ਤਹਿਤ ਅੱਜ ਹਲਕਾ ਦਿੜ੍ਹਬਾ ਨੂੰ ਦੋ ਅਤਿ-ਆਧੁਨਿਕ ਐਂਬੂਲੈਂਸਾਂ ਦਿੱਤੀਆਂ ਗਈਆਂ। ਇਨ੍ਹਾਂ ਐਂਬੂਲੈਸਾਂ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦਿੜ੍ਹਬਾ ਸ਼ਹਿਰ ਦੀ ਸਫ਼ਾਈ ਲਈ ਨਗਰ ਕੌਂਸਲ ਨੂੰ ਵੀ ਆਟੋਮੈਟਿਕ ਸਫ਼ਾਈ ਮਸ਼ੀਨ ਅਤੇ ਹੋਰ ਉਪਕਰਨ ਦਿੱਤੇ।
ਇਸ ਮੌਕੇ ਸ੍ਰੀ ਚੀਮਾ ਨੇ ਕਿਹਾ ਕਿ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨੂੰ 58 ਨਵੀਆਂ ਆਧੁਨਿਕ ਤਕਨੀਕ ਵਾਲੀਆਂ ਐਂਬੂਲੈਂਸਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਹਲਕਾ ਦਿੜ੍ਹਬਾ ਅਧੀਨ ਪੈਂਦੇ ਪ੍ਰਾਇਮਰੀ ਸਿਹਤ ਕੇਂਦਰ (ਪੀਐੱਚਸੀ) ਕੌਹਰੀਆਂ ਵਿੱਚ ਬਣ ਰਹੀ ਨਵੀਂ ਇਮਾਰਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਬਿਹਤਰੀਨ ਤਕਨੀਕੀ ਉਪਕਰਨਾਂ ਨਾਲ ਲੈਸ ਇਹ ਇਮਾਰਤ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦਾ ਨਿਰਮਾਣ ਪੂਰਾ ਹੋਣ ਨਾਲ ਹਲਕੇ ਲੋਕਾਂ ਨੂੰ ਚੰਗੀਆਂ ਸੇਵਾਵਾਂ ਮਿਲਣਗੀਆਂ। ਇਸ ਮੌਕੇ ਐੱਸਡੀਐੱਮ ਰਾਜੇਸ਼ ਕੁਮਾਰ ਸ਼ਰਮ, ਓਐੱਸਡੀ ਤਪਿੰਦਰ ਸਿੰਘ ਸੋਹੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਐੱਸਐੱਮਓ ਸੁਨਾਮ ਡਾ. ਸੰਜੇ ਕਾਮਰਾ ਤੇ ਐੱਸਐੱਮਓ ਦਿੜ੍ਹਬਾ ਡਾ. ਮੰਜੂ ਬਾਂਸਲ ਹਾਜ਼ਰ ਸਨ।

Advertisement

ਪਿੰਡ ਗੰਢੂਆਂ ਦੇ ਗਰਿੱਡ ਦੀ ਸਮਰੱਥਾ ਵਧਾਉਣ ਦੇ ਨਿਰਦੇਸ਼ ਜਾਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਵੱਲੋਂ ਪਿੰਡ ਗੰਢੂਆਂ ਦੇ ਬਿਜਲੀ ਗਰਿੱਡ ਦੀ ਸਮਰੱਥਾ ਨੂੰ ਵਧਾਉਣ ਲਈ ਮੰਗ ਚੁੱਕੀ ਗਈ ਸੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਇਸ ਮੰਗ ’ਤੇ ਫੌਰੀ ਕਾਰਵਾਈ ਕਰਦਿਆਂ ਪਾਵਰਕੌਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਫ਼ਤੇ ਵਿੱਚ ਵੱਧ ਸਮਰੱਥਾ ਵਾਲੀ ਮਸ਼ੀਨ 31.5 ਐੱਮਵੀਏ ਗਰਿੱਡ ਵਿੱਚ ਸਥਾਪਤ ਕੀਤੀ ਜਾਵੇ।

Advertisement
Author Image

sukhwinder singh

View all posts

Advertisement
Advertisement
×