ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਦੇ ਹੋਸਟਲ ਵਿਦਿਆਰਥੀਆਂ ਨੇ ਪੇਪਰਾਂ ਦੀ ਤਿਆਰੀ ਲਈ ਵਾਈਫਾਈ ਸਹੂਲਤ ਮੰਗੀ

08:51 AM Jul 17, 2023 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 16 ਜੁਲਾਈ
ਪੀਏਯੂ ਵਿੱਚ ਵੱਖ-ਵੱਖ ਕੋਰਸਾਂ ਲਈ ਪਹਿਲੇ ਸਾਲ ਦੀ ਪੜ੍ਹਾਈ ਕਰਦੇ ਵਿਦਿਆਰਥੀਆਂ ਨੇ ਹੋਸਟਲ ਵਿੱਚ ਵਾਈਫਾਈ ਦੀ ਸਹੂਲਤ ਮੁਹੱਈਆ ਨਾ ਹੋਣ ਕਰਕੇ ਰੋਸ ਪ੍ਰਗਟਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੰਟਰਨੈੱਟ ਦੀ ਸਹੂਲਤ ਨਾ ਹੋਣ ਕਰ ਕੇ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਦੂਜੇ ਪਾਸੇ ਡਾ. ਨਿਰਮਲ ਜੌੜਾ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਇਹ ਮੰਗ ਵਿਚਾਰਅਧੀਨ ਹੈ ਅਤੇ ਜਲਦੀ ਹੀ ਇਸ ਦਾ ਕੋਈ ਨਾ ਕੋਈ ਹੱਲ ਕੱਢ ਲਿਆ ਜਾਵੇਗਾ।
ਪੀਏਯੂ ਦੇ ਹੋਸਟਲ ਨੰਬਰ 13 ਵਿੱਚ ਰਹਿੰਦੇ ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹੋਸਟਲ ਵਿੱਚ ਵਾਈਫਾਈ ਦੀ ਸਹੂਲਤ ਨਹੀਂ ਹੈ ਜਿਸ ਕਰ ਕੇ ਉਨ੍ਹਾਂ ਨੂੰ ਰਾਤ ਸਮੇਂ ਪੜ੍ਹਾਈ ਕਰਨ ਵਿੱਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੋਸਟਲ ਵਿੱਚ ਰਹਿੰਦੇ ਇੱਕ ਵਿਦਿਆਰਥੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ’ਵਰਸਿਟੀ ਵਿੱਚ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਕਰਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਇੱਕ ਸਾਲ ਉਕਤ ਹੋਸਟਲ ਵਿੱਚ ਹੀ ਰੱਖਿਆ ਜਾਂਦਾ ਹੈ। ਉਸ ਨੇ ਦੱਸਿਆ ਕਿ ਸਵੇਰ ਸਮੇਂ ਕਲਾਸਾਂ ਲੱਗਦੀਆਂ ਹਨ ਤੇ ਸ਼ਾਮ ਨੂੰ 5 ਵਜੇ ਤੋਂ 7.30 ਵਜੇ ਤੱਕ ਖੇਡਾਂ ਵਿੱਚ ਹਿੱਸਾ ਲੈਣਾ ਹੁੰਦਾ ਹੈ ਜਦਕਿ 8 ਵਜੇ ਤੋਂ 9 ਖਾਣਾ ਖਾਣ ਵਿੱਚ ਵੱਜ ਜਾਂਦੇ ਹਨ। 10.30 ਵਜੇ ਹੋਸਟਲ ਬੰਦ ਹੋ ਜਾਂਦਾ ਹੈ। ਇਸ ਦੌਰਾਨ ਪੜ੍ਹਾਈ ਲਈ ਸਿਰਫ ਡੇਢ ਘੰਟਾ ਹੀ ਬੱਚਦਾ ਹੈ ਜੋ ਬਹੁਤ ਥੋੜਾ ਹੈ। ਉਸ ਦਾ ਕਹਿਣਾ ਸੀ ਕਿ ਇਸ ਹੋਸਟਲ ਵਿੱਚ 120 ਤੋਂ 140 ਦੇ ਕਰੀਬ ਵਿਦਿਆਰਥੀ ਰਹਿੰਦੇ ਹਨ ਜਿਸ ਕਰਕੇ ਇਨ੍ਹਾਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਉਹ ਇਸ ਸਬੰਧੀ ਕਈ ਵਾਰ ’ਵਰਸਿਟੀ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਅਜੇ ਤੱਕ ਕੋਈ ਇਸ ਦਾ ਢੁਕਵਾਂ ਹੱਲ ਨਹੀਂ ਕੱਢਿਆ ਗਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਜਾਂ ਤਾਂ ਹੋਸਟਲ ਬੰਦ ਹੋਣ ਦਾ ਸਮਾਂ ਵਧਾਇਆ ਜਾਵੇ ਅਤੇ ਜਾਂ ਫਿਰ ਵਾਈਫਾਈ ਦੀ ਸਹੂਲਤ ਦਿੱਤੀ ਜਾਵੇ ਤਾਂ ਜੋ ਪੜ੍ਹਾਈ ਕਰਨ ਲਈ ਹੋਰ ਸਮਾਂ ਮਿਲ ਸਕੇ।

Advertisement

ਵਾਈਫਾਈ ਸਬੰਧੀ ਮੰਗ ਵਿਚਾਰਅਧੀਨ: ਡਾਇਰੈਕਟਰ
ਪੀਏਯੂ ਦੇ ਡਾਇਰੈਕਟਰ (ਸਟੂਡੈਂਟ ਵੈੱਲਫੇਅਰ) ਡਾ. ਨਿਰਮਲ ਜੌੜਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਮੰਗ ਵਿਚਾਰਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਸਬੰਧੀ ਹਰ ਪਹਿਲੂ ਨੂੰ ਵਿਚਾਰਿਆ ਜਾ ਰਿਹਾ ਹੈ।

Advertisement
Advertisement
Tags :
ਸਹੂਲਤਹੋਸਟਲਤਿਆਰੀਪੀਏਯੂਪੇਪਰਾਂਮੰਗੀਵਾਈਫਾਈਵਿਦਿਆਰਥੀਆਂ
Advertisement