ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਜ਼ਬਾਨ ਮੁਹਾਲੀ ਨੇ ਉਦਘਾਟਨੀ ਮੈਚ ਵਿੱਚ ਮੋਗਾ ਨੂੰ ਹਰਾਇਆ

07:41 AM Nov 21, 2023 IST
ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ ਡਾ. ਇੰਦੂ ਬਾਲਾ, ਪ੍ਰਿੰਸੀਪਲ ਭੁਪਿੰਦਰ ਸਿੰਘ ਅਤੇ ਹੋਰ। -ਫੋਟੋ: ਚਿੱਲਾ

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ. ਨਗਰ (ਮੁਹਾਲੀ), 20 ਨਵੰਬਰ
ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਕ੍ਰਿਕਟ ਮੁਕਾਬਲੇ ਅੱਜ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ 19 ਸਾਲ ਵਰਗ ਉਮਰ ਦੀਆਂ ਲੜਕੀਆਂ ਤੇ ਲੜਕਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।
ਪੰਜ ਦਿਨ ਚੱਲਣ ਵਾਲੇ ਇਨ੍ਹਾਂ ਕ੍ਰਿਕਟ ਮੁਕਾਬਲਿਆਂ ਦਾ ਉਦਘਾਟਨ ਅੱਜ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ. ਇੰਦੂ ਬਾਲਾ ਅਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਉਨ੍ਹਾਂ ਉਦਘਾਟਨੀ ਮੈਚ ਖੇਡਣ ਵਾਲੀਆਂ ਟੀਮਾਂ ਨਾਲ ਜਾਣ-ਪਛਾਣ ਕੀਤੀ ਅਤੇ ਆਸ਼ੀਰਵਾਦ ਵੀ ਦਿੱਤਾ। ਲੜਕਿਆਂ ਦਾ ਉਦਘਾਟਨੀ ਮੈਚ ਮੇਜ਼ਬਾਨ ਜ਼ਿਲ੍ਹਾ ਮੁਹਾਲੀ ਅਤੇ ਮੋਗਾ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ।
ਅਧਿਆਤਮ ਪ੍ਰਕਾਸ਼ ਤਿਊੜ ਨੇ ਦੱਸਿਆ ਕਿ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁਹਾਲੀ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 184 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਖੇਡਦਿਆਂ ਮੋਗਾ ਦੀ ਟੀਮ ਨਿਰਧਾਰਤ ਓਵਰਾਂ ਵਿੱਚ ਨੌਂ ਵਿਕਟਾਂ ਗੁਆ ਕੇ ਸਿਰਫ 131 ਦੌੜਾਂ ਹੀ ਬਣਾ ਸਕੀ। ਮੁਹਾਲੀ ਦੀ ਟੀਮ ਨੇ 53 ਦੌੜਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ। ਹੋਰਨਾਂ ਮੈਚਾਂ ਵਿੱਚ ਮਾਲੇਰਕੋਟਲਾ ਦੀ ਟੀਮ ਨੇ ਹੁਸ਼ਿਆਪੁਰ ਨੂੰ ਨੌਂ ਵਿਕਟਾਂ ਦੇ ਫ਼ਰਕ ਨਾਲ, ਮਾਨਸਾ ਨੇ ਮੋਗਾ ਨੂੰ 47 ਦੌੜਾਂ ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਫਤਹਿਗੜ੍ਹ ਸਾਹਿਬ ਨੂੰ ਨੌਂ ਵਿਕਟਾਂ ਨਾਲ ਮਾਤ ਦਿੱਤੀ। ਲੜਕੀਆਂ ਦੇ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ ਨੇ ਮੋਗਾ ਨੂੰ ਹਰਾ ਕੇ ਅਗਲੇ ਗੇੜ ਵਿੱਚ ਥਾਂ ਬਣਾਈ।ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਅਤੇ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚ ਲੜਕਿਆਂ ਦੀਆਂ 17 ਅਤੇ ਲੜਕੀਆਂ ਦੀਆਂ 12 ਟੀਮਾਂ ਭਾਗ ਲੈ ਰਹੀਆਂ ਹਨ। ਅੱਜ ਉਦਘਾਟਨ ਮੌਕੇ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਲਾਂਡਰਾਂ, ਪਲਵਿੰਦਰ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਅਮਨਪ੍ਰੀਤ ਕੌਰ, ਵੀਰਪਾਲ ਕੌਰ, ਸਮਸ਼ੇਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ।

Advertisement

Advertisement