ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੋਟਲ ਕਾਰੋਬਾਰੀ ਵਿਕਰਾਂਤ ਮੁੰਜਾਲ ਭਾਜਪਾ ਵਿੱਚ ਸ਼ਾਮਲ

08:12 AM Apr 18, 2024 IST
ਵਿਕਰਾਂਤ ਮੁੰਜਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਰਜਨੀਸ਼ ਧੀਮਾਨ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 17 ਅਪਰੈਲ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਹੋਟਲ ਕਾਰੋਬਾਰੀ ਵਿਕਰਾਂਤ ਮੁੰਜਾਲ ਨੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਧੀਮਾਨ ਨੇ ਉਨ੍ਹਾਂ ਅਤੇ ਸਾਥੀਆਂ ਨੂੰ ਸਨਮਾਨਿਤ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਦੇਸ਼ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਯੋਜਨਾਵਾਂ ਤੋਂ ਪ੍ਰੇਰਿਤ ਹੋ ਕੇ ਹਰ ਵਰਗ ਦੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਨਮਾਨ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਯੋਗ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਵਿਕਰਾਂਤ ਮੁੰਜਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦੀ ਬਹੁਤ ਫ਼ਿਕਰ ਹੈ ਅਤੇ ਉਹ ਪੰਜਾਬ ਵੱਲ ਉਚੇਚਾ ਧਿਆਨ ਦੇ ਰਹੇ ਹਨ ਤਾਂ ਜੁ ਇਸ ਸੂਬੇ ਨੂੰ ਮੋਹਰੀ ਸੂਬਾ ਬਣਾਕੇ ਵਿਸ਼ਵ ਭਰ ਵਿੱਚ ਇਸ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨਗੇ। ਇਸ ਮੌਕੇ ਭਾਜਪਾ ਦੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਨਰਿੰਦਰ ਸਿੰਘ ਮੱਲੀ ਅਤੇ ਡਾ. ਸਤੀਸ਼ ਕੁਮਾਰ ਆਦਿ ਵੀ ਹਾਜ਼ਰ ਸਨ।

Advertisement

Advertisement
Advertisement