Maharashtra polls: ਮਹਾਰਾਸ਼ਟਰ: ਭਾਜਪਾ ਆਗੂ ਤਾਵੜੇ ’ਤੇ ਚੋਣਾਂ ਤੋਂ ਪਹਿਲਾਂ ਪੈਸੇ ਵੰਡਣ ਦੇ ਦੋਸ਼ ਹੇਠ ਕੇਸ ਦਰਜ
08:26 PM Nov 19, 2024 IST
Advertisement
ਮੁੰਬਈ, 19 ਨਵੰਬਰ
Advertisement
ਇੱਥੋਂ ਦੀ ਪੁਲੀਸ ਨੇ ਵੋਟਰਾਂ ਨੂੰ ਲੁਭਾਉਣ ਤੇ ਨਕਦੀ ਵੰਡਣ ਦੇ ਦੋਸ਼ ਹੇਠ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪਾਰਟੀ ਉਮੀਦਵਾਰ ਰਾਜਨ ਨਾਇਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਭਲਕੇ ਪੈਣ ਵਾਲੀਆਂ ਵੋਟਾਂ ਤੋਂ ਪਹਿਲਾਂ ਹੋਈ ਹੈ। ਇਸ ਤੋਂ ਪਹਿਲਾਂ ਪਹਿਲਾਂ ਬਹੁਜਨ ਵਿਕਾਸ ਅਘਾੜੀ (ਬੀਵੀਏ) ਦੇ ਆਗੂ ਹਿਤੇਂਦਰ ਠਾਕੁਰ ਨੇ ਤਾਵੜੇ ’ਤੇ ਵੋਟਰਾਂ ਨੂੰ ਲੁਭਾਉਣ ਲਈ ਇਕ ਹੋਟਲ ਵਿੱਚ ਪੰਜ ਕਰੋੜ ਕਰੋੜ ਰੁਪਏ ਵੰਡਣ ਦਾ ਦੋਸ਼ ਲਗਾਇਆ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ।
Advertisement
ਤੁਲਿੰਜ ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦਰਜ ਕਰਵਾਈ ਗਈ ਇਕ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਤਾਵੜੇ ਅਤੇ ਰਾਜਨ ਨਾਇਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਰਾਜਨ ਨਾਇਕ ਨਾਲਾਸੁਪਾਰਾ ਸੀਟ ਤੋਂ ਭਾਜਪਾ ਦਾ ਉਮੀਦਵਾਰ ਹੈ। ਦੂਜੇ ਪਾਸੇ ਭਾਜਪਾ ਆਗੂ ਨੇ ਇਹ ਦੋਸ਼ ਨਕਾਰਦਿਆਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚਣ ਦੇ ਦੋਸ਼ ਲਾਏ ਹਨ -ਪੀਟੀਆਈ
Advertisement