ਸਿਹਤ ਵਿਭਾਗ ਵੱਲੋਂ ਘਰ-ਘਰ ਲਾਰਵੇ ਦੀ ਜਾਂਚ
06:24 AM Nov 24, 2024 IST
Advertisement
ਪਾਇਲ: ਐੱਸਐੱਮਓ ਪਾਇਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਸਿਹਤ ਬਲਾਕ ਪਾਇਲ ਦੇ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕੀਤੀ ਗਈ ਗਈ। ਹਿਸ ਮੌਕੇ ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆ ਸਬੰਧੀ ਜਾਗਰੂਕ ਵੀ ਕੀਤਾ ਗਿਆ। ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਨਵੰਬਰ ਦਾ ਮਹੀਨਾ ਬਤੌਰ ਐਂਟੀ ਡੇਂਗੂ ਦਾ ਮਹੀਨਾ ਚੱਲ ਰਿਹਾ ਹੈ। ਇਸ ਤੋਂ ਬਿਨਾਂ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਦੇ ਬੈਨਰ ਹੇਠ ਪਾਇਲ ਬਲਾਕ ਦੇ ਸਾਰੇ ਪਿੰਡਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁਲ 24 ਟੀਮਾਂ ਇਸ ਕੰਮ ਵਿੱਚ ਲੱਗੀਆਂ ਹੋਈਆਂ ਹਨ। -ਪੱਤਰ ਪ੍ਰੇਰਕ
Advertisement
Advertisement
Advertisement