ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੱਟ ਕਿਰਾਏ ’ਤੇ ਮਿਲਣਗੇ ਮਕਾਨ

08:01 AM Aug 19, 2020 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ

Advertisement

ਕੇਂਦਰ ਸਰਕਾਰ ਦੇ ਨਿਰਦੇਸ਼ਾਂ ’ਤੇ ਲੋੜਵੰਦਾਂ ਨੂੰ ਘੱਟ ਕਿਰਾਏ ’ਤੇ ਮਕਾਨ ਦੇਣ ਸਬੰਧੀ ਯੋਜਨਾ ਬਾਰੇ ਮੀਟਿੰਗ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਵਿਭਾਗ ਵੱਲੋਂ ਬਣਾਏ ਜਾਣ ਵਾਲੇ ਕੰਪਲੈਕਸ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਹੈ ਕਿ ਇਸ ਯੋਜਨਾ ਲਈ ਪ੍ਰਸ਼ਾਸਨ ਅਤੇ ਕੇਂਦਰੀ ਵਿਭਾਗ ਵਿਚਕਾਰ ਸਮਝੋਤਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਹਾਊਸਿੰਗ ਬੋਰਡ ਹੀ ਇਸ ਸਕੀਮ ਦੀ ਨੋਡਲ ਏਜੰਸੀ ਹੋਵੇਗਾ ਅਤੇ ਬੋਰਡ ਦਾ ਸਕੱਤਰ ਹੀ ਇਸ ਯੋਜਨਾ ਦਾ ਨੋਡਲ ਅਧਿਕਾਰੀ ਹੋਵੇਗਾ। ਇਸ ਯੋਜਨਾ ਨੂੰ ਚੰਡੀਗੜ੍ਹ ਹਾਊਸਿੰਗ ਬੋਰਡ ਹੀ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਕਾਨਾਂ ਨੂੰ ਅਲਾਟ ਕਰੇਗਾ। 

Advertisement
Advertisement
Tags :
ਕਿਰਾਏਮਕਾਨਮਿਲਣਗੇ