For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਢਾਹੇ

03:42 PM May 22, 2025 IST
ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਢਾਹੇ
ਪਿੰਡ ਧਾਰੜ ਵਿਖੇ ਜੇਸੀਬੀ ਨਾਲ ਨਸ਼ਾ ਤਸਕਰਾਂ ਦੇ ਘਰ ਢਾਹੁੰਦੇ ਕਰਮਚਾਰੀ।
Advertisement

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 22 ਮਈ

Advertisement

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਥੋਂ ਨਜ਼ਦੀਕੀ ਪਿੰਡ ਧਾਰੜ ਵਿੱਚ ਜੇਸੀਬੀ ਮਸ਼ੀਨ ਨਾਲ ਦੋ ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ। ਇਸ ਮੌਕੇ ਅਪਰੇਸ਼ਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪੁਲੀਸ ਮੁਖੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਉਕਤ ਘਰ ਜੱਗਪ੍ਰੀਤ ਸਿੰਘ ਉਰਫ ਜੱਗਾ ਅਤੇ ਸਤਨਾਮ ਸਿੰਘ ਉਰਫ ਸੱਤਾ ਦੇ ਹਨ। ਐੱਸਐੱਸਪੀ ਨੇ ਕਿਹਾ ਕਿ ਇਹ ਦੋਵੇਂ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਹਨ। ਜਗਪ੍ਰੀਤ ਸਿੰਘ ਤੇ ਸੱਤੇ ਖਿਲਾਫ਼ ਕ੍ਰਮਵਾਰ ਐੱਨਡੀਪੀਐੱਸ ਦੇ ਸੱਤ ਤੇ ਚਾਰ ਕੇਸ ਦਰਜ ਹਨ ਅਤੇ ਉਕਤ ਦੋਵੇਂ ਦੋਸ਼ੀ ਇਸ ਵੇਲੇ ਜੇਲ੍ਹ ਵਿੱਚ ਹਨ।

Advertisement
Advertisement

ਨਸ਼ਾ ਤਸਕਰਾਂ ਦੇ ਘਰ ਢਾਹੁਣ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮਨਿੰਦਰ ਸਿੰਘ ਗੱਲਬਾਤ ਕਰਦੇ ਹੋਏ।

ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਹ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਪੰਜਵੀਂ ਕਾਰਵਾਈ ਹੈ, ਜਿਸ ਵਿੱਚ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਇਜ਼ ਉਸਾਰੀਆਂ ਅਤੇ ਕਬਜ਼ਿਆਂ ਨੂੰ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਆਮ ਜਨਤਾ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਸਹਾਇਤਾ ਸੂਚਨਾ ਦੇ ਆਧਾਰ ਉੱਤੇ ਹੀ ਪੰਜਾਬ ਪੁਲੀਸ ਲਗਾਤਾਰ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਵੇਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਆਦੀ ਲੋਕਾਂ ਦੇ ਇਲਾਜ ਲਈ 720 ਬੈੱਡਾਂ ਦੀ ਵਿਵਸਥਾ ਕੀਤੀ ਹੈ, ਜਿੱਥੇ ਹਰੇਕ ਰੋਗੀ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ।

Advertisement
Author Image

Advertisement