ਸਿਰਫ਼ ਮੁਲਜ਼ਮ ਹੋਣ ਕਰ ਕੇ ਕਿਸੇ ਦਾ ਘਰ ਕਿਵੇਂ ਢਾਹਿਆ ਜਾ ਸਕਦਾ ਹੈ?: ਸੁਪਰੀਮ ਕੋਰਟ
ਨਵੀਂ ਦਿੱਲੀ, 2 ਸਤੰਬਰ
ਸੁਪਰੀਮ ਕੋਰਟ ਨੇ ਅੱਜ ਸਵਾਲ ਕੀਤਾ ਕਿ ਕਿਸੇ ਦਾ ਸਿਰਫ ਇਸ ਵਾਸਤੇ ਕਿਵੇਂ ਢਾਹਿਆ ਜਾ ਸਕਦਾ ਹੈ ਕਿਉਂਕਿ ਉਹ ਇਕ ਮੁਲਜ਼ਮ ਹੈ।’’ ਸਿਖਰਲੀ ਅਦਾਲਤ ਨੇ ਕਿਹਾ ਕਿ ਉਸ ਵੱਲੋਂ ਪੂਰੇ ਦੇਸ਼ ਲਈ ਦਿਸ਼ਾ-ਨਿਰਦੇਸ਼ ਨਿਰਧਾਰਤ ਕਰਨ ਦਾ ਪ੍ਰਸਤਾਵ ਦਿੱਤਾ ਜਾਂਦਾ ਹੈ। ਜਸਟਿਸ ਬੀਆਰ ਗਵਾਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਇਕ ਬੈਂਚ ਨੇ ਮਕਾਨ ਢਾਹੁਣ ਦੀ ਕਾਰਵਾਈ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਕਿਹਾ, ‘‘ਜੇ ਕੋਈ ਵਿਅਕਤੀ ਦੋਸ਼ ਵੀ ਹੈ ਤਾਂ ਵੀ ਕਾਨੂੰਨ ਵੱਲੋਂ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾ ਉਸ ਦੇ ਘਰ ਨੂੰ ਢਾਹਿਆ ਨਹੀਂ ਜਾ ਸਕਦਾ।’’ ਹਾਲਾਂਕਿ, ਸਿਖ਼ਰਲੀ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਸ ਵੱਲੋਂ ਕਿਸੇ ਵੀ ਅਣਅਧਿਕਾਰਤ ਉਸਾਰੀ ਨੂੰ ਬਚਾਇਆ ਨਹੀਂ ਜਾਵੇਗਾ। ਬੈਂਚ ਨੇ ਕਿਹਾ ਘਰ ਢਾਹੇ ਜਾਣ ਦੀ ਕਾਰਵਾਈ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ 17 ਸਤੰਬਰ ਨੂੰ ਤੈਅ ਕਰਦੇ ਹੋਏ ਕਿਹਾ, ‘‘ਅਸੀਂ ਸਾਰੇ ਦੇਸ਼ ਲਈ ਦਿਸ਼ਾ-ਨਿਰਦੇਸ਼ ਨਿਰਧਾਰਤ ਕਰਨ ਦਾ ਪ੍ਰਸਤਾਵ ਦਿੰਦੇ ਹਾਂ ਤਾਂ ਜੋ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਜ਼ਾਹਿਰ ਕੀਤੀ ਗਈ ਚਿੰਤਾ ਦੂਰ ਕੀਤੀ ਜਾ ਸਕੀ।’’ -ਪੀਟੀਆਈ