ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਮਸ ਦਾ ਹੋਰ ਕਿੰਨਾ ਲਾਹਾ ਲੈਣਗੇ ਹਰਸਿਮਰਤ: ਨੀਲ ਗਰਗ

07:39 AM Apr 27, 2024 IST
ਬਠਿੰਡਾ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨੀਲ ਗਰਗ।

ਸ਼ਗਨ ਕਟਾਰੀਆ
ਬਠਿੰਡਾ, 26 ਅਪਰੈਲ
ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਪੰਜਾਬ ਟਰੇਡ ਵਿੰਗ ਦੇ ਸੂਬਾ ਪ੍ਰਧਾਨ ਨੀਲ ਗਰਗ ਨੇ ਹਰਸਿਮਰਤ ਕੌਰ ਬਾਦਲ ਨੂੰ ਸਵਾਲਾਂ ਦੀ ਬੁਛਾੜ ਕੀਤੀ ਹੈ। ਉਨ੍ਹਾਂ ਪੁੱਛਿਆ ਕਿ ਹਰਸਿਮਰਤ 2014 ਤੋਂ ਹਰ ਚੋਣਾਂ ’ਚ ਏਮਸ ਦੇ ਨਾਂ ’ਤੇ ਵੋਟਾਂ ਮੰਗਦੇ ਆ ਰਹੇ ਹਨ। ਆਖ਼ਰ ਉਹ ਦੱਸਣਗੇ ਕਿ ਹੋਰ ਕਿੰਨੀਆਂ ਚੋਣਾਂ ਵਿੱਚ ਏਮਸ ਦੇ ਨਾਂ ’ਤੇ ਹੀ ਵੋਟਾਂ ਮੰਗਦੇ ਰਹਿਣਗੇ? ਨੀਲ ਗਰਗ ਨੇ ਕਿਹਾ ਕਿ ਬਠਿੰਡਾ ਵਿਖੇ ਜੋ ਏਮਸ ਹਸਪਤਾਲ ਹਰਸਿਮਰਤ ਕੌਰ ਬਾਦਲ ਨੇ ਲਿਆਂਦਾ ਹੈ, ਉਹ ਬਠਿੰਡਾ ਦੇ ਲੋਕਾਂ ਉੱਤੇ ਅਹਿਸਾਨ ਨਹੀਂ ਕੀਤਾ ਬਲਕਿ ਇਹ ਉਨ੍ਹਾਂ ਦੀ ਬਤੌਰ ਬਠਿੰਡੇ ਦਾ ਐਮਪੀ ਹੋਣ ਦੇ ਨਾਤੇ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬਠਿੰਡੇ ਦਾ ਸਰਬ-ਪੱਖੀ ਵਿਕਾਸ ਲਈ ਲੋੜੀਂਦੇ ਕਦਮ ਚੁੱਕਣ ਪ੍ਰੰਤੂ ਅਫਸੋਸ ਹੈ ਕਿ ਉਨ੍ਹਾਂ ਵੱਲੋਂ ਹਰ ਚੋਣਾਂ ਵਿੱਚ ਵੋਟਾਂ ਮੰਗਣ ਲਈ ਸਿਰਫ ਏਮਸ ਦਾ ਸਹਾਰਾ ਲੈਂਦੇ ਰਹਿਣਾ ਬੜੀ ਸ਼ਰਮਨਾਕ ਗੱਲ ਹੈ। ਸ੍ਰੀ ਗਰਗ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਇਹ ਵੀ ਦੱਸਣ ਕਿ ਪੰਜਾਬ ਵਿੱਚ ਨਸ਼ੇ ਨੂੰ ਕਿਸ ਪਾਰਟੀ ਨੇ ਪ੍ਰਮੋਟ ਕੀਤਾ? ਕਿਸ ਨੇ ਗੁੰਡਾਗਰਦੀ ਦੀ ਰਾਜਨੀਤੀ ਕੀਤੀ ਅਤੇ ਮਾਫੀਆ ਰਾਜ ਕਿਸ ਨੇ ਸਥਾਪਿਤ ਕੀਤਾ? ਉਨ੍ਹਾਂ ਕਿਹਾ ਕਿ ਬਠਿੰਡਾ ਦਾ ਵਿਕਾਸ ਕਰਨ ਦਾ ਦਾਅਵਾ ਕਰਨ ਵਾਲੀ ਸੰਸਦ ਮੈਂਬਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੇਂਦਰ ਵੱਲੋਂ ਰੋਕੇ ਫੰਡਾਂ ਦਾ ਮੁੱਦਾ ਕਿੰਨੀ ਵਾਰ ਉਠਾਇਆ ਹੈ? ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਲੰਮੇ ਸਮੇਂ ਤੋਂ ਰੋਕੇ ਹੋਏ ਹਨ ਜਦਕਿ ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ ਅਤੇ ਜੇਕਰ ਕੇਂਦਰ ਸਰਕਾਰ ਨੇ ਇਸ ਨੂੰ ਜਾਰੀ ਕੀਤਾ ਹੁੰਦਾ ਤਾਂ ਇਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੀ ਖਰਚ ਹੋਣਾ ਸੀ। ਉਨ੍ਹਾਂ ਕਿਹਾ ਪਰ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਵਿੱਚ ਇੱਕ ਵਾਰ ਵੀ ਇਸ ਮੁੱਦੇ ’ਤੇ ਆਵਾਜ਼ ਨਹੀਂ ਉਠਾਈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲਾਂ ਦੀ ਖੁੱਲ੍ਹ ਕੇ ਹਮਾਇਤ ਕੀਤੀ। ਭਾਵੇਂ ਬੀਬਾ ਹਰਸਿਮਰਤ ਨੇ ਭਾਜਪਾ ਨਾਲ ਗੱਠਜੋੜ ਛੱਡਣ ਲਈ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਡਰਾਮਾ ਕੀਤਾ ਸੀ ਪਰ ਹੁਣ ਜਿਉਂ ਹੀ ਲੋਕ ਸਭਾ ਚੋਣਾਂ ਆਈਆਂ ਤਾਂ ਸ਼੍ਰੋਮਣੀ ਅਕਾਲੀ ਦਲ ਅੰਤ ਤੱਕ ਭਾਜਪਾ ਨੂੰ ਤਰਲੇ ਕਰਦਾ ਰਿਹਾ, ਪਰ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਨਹੀਂ ਕੀਤਾ।

Advertisement

Advertisement
Advertisement