ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ਵਿੱਚ ਹਾਵੜਾ ਮੇਲ ਦੇ ਡੱਬੇ ਨੂੰ ਅੱਗ ਲੱਗੀ

11:42 PM Jul 13, 2024 IST

ਅੰਮ੍ਰਿਤਸਰ, 13 ਜੁਲਾਈ
ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਲਗਪਗ ਇੱਕ ਕਿਲੋਮੀਟਰ ਦੂਰ ਅੰਮ੍ਰਿਤਸਰ-ਹਾਵੜਾ ਮੇਲ ਦੇ ਇੱਕ ਡੱਬੇ ਨੂੰ ਅੱਜ ਸ਼ਾਮ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਦਿੱਲੀ ਜਾ ਰਹੀ ਰੇਲ ਗੱਡੀ ਹੌਲੀ ਰਫ਼ਤਾਰ ਨਾਲ ਚੱਲ ਰਹੀ ਸੀ ਤਾਂ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਇੱਕ ਡੱਬੇ ਵਿੱਚ ਅੱਗ ਲੱਗ ਗਈ। ਡਰਾਈਵਰ ਨੂੰ ਇਸ ਦੀ ਜਾਣਕਾਰੀ ਮਿਲਣ ਮਗਰੋਂ ਰੇਲ ਗੱਡੀ ਨੂੰ ਫੌਰੀ ਰੋਕ ਦਿੱਤਾ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰੇਲ ਗੱਡੀ ਤੋਂ ਉਤਰਨ ਸਮੇਂ ਕੁੱਝ ਯਾਤਰੀਆਂ ਨੂੰ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ

Advertisement

Advertisement
Advertisement