ਬਨੂੜ: ਨਾਇਬ ਤਹਿਸੀਲਦਾਰ ਅੰਕੁਸ਼ ਕੁਮਾਰ ਦੇ ਤਬਾਦਲੇ ਮਗਰੋਂ ਹਿਰਦੇਬੀਰ ਸਿੰਘ ਚੀਮਾ ਨੇ ਬਨੂੜ ਦੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਨੇ ਆਖਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਬੇਰੋਕ ਮੁਹੱਈਆ ਕਰਾਈਆਂ ਜਾਣਗੀਆਂ। -ਪੱਤਰ ਪ੍ਰੇਰਕ