ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰੇ ’ਚ ਸੁਰੱਖਿਆ ਮੁਲਾਜ਼ਮ ਦਾਖਲ ਹੋਣ ਦੇ ਮਾਮਲੇ ਦੀ ਜਾਂਚ ਕਰੇਗੀ ਐੱਚਐੱਸਜੀਐੱਮਸੀ

08:06 AM May 09, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 8 ਮਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਰਾਇਣਗੜ੍ਹ ਹਲਕੇ ਵਿਚ ਗੁਰਦੁਆਰਾ ਰਾਤਗੜ੍ਹ ਸਾਹਿਬ ’ਚ ਸੂਬੇ ਦੇ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸੁਰੱਖਿਆ ਅਮਲੇ ਵੱਲੋਂ ਗੁਰੂ ਗ੍ਰੰਥ ਸਾਹਿਬ ਨੇੜਲੇ ਸਥਾਨ ਦੀ ਤਲਾਸ਼ੀ ਲੈਣ ਦੇ ਮਾਮਲੇ ਦੀ ਜਾਂਚ ਕਰਵਾਏਗੀ। ਐੱਚਐੱਸਜੀਐੱਮਸੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਤੇ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਦੱਸਿਆ ਕਿ ਇਸ ਕਾਰਜ ਲਈ ਕਮੇਟੀ ਨੇ ਇੱਕ ਜਾਂਚ ਕਮੇਟੀ ਗਠਿਤ ਕੀਤੀ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰ ਕੇ ਆਪਣੀ ਰਿਪੋਰਟ ਦੇਵੇਗੀ।
ਜਥੇਦਾਰ ਅਸੰਧ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦਾ ਸਤਕਿਾਰ ਤੇ ਮਰਿਆਦਾ ਸਿੱਖ ਕੌਮ ਲਈ ਸਰਬਉੱਚ ਹੈ ਪਰ ਪੁਲੀਸ ਦੇ ਜਵਾਨਾਂ ਨੇ ਸਾਰੀਆਂ ਮਰਿਆਦਾਵਾਂ ਦੀ ਉਲੰਘਣਾ ਕਰਦੇ ਹੋਏ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਹਰਿਆਣਾ ਪੁਲੀਸ ਦੇ ਕਰਮਚਾਰੀਆਂ ਨੇ ਗੁਰੂ ਗ੍ਰੰਥ ਸਾਹਿਬ ਨੇੜਲੇ ਅਸਥਾਨ ਦੀ ਜਾਂਚ ਕੀਤੀ। ਜਥੇਦਰ ਨੇ ਕਿਹਾ ਕਿ ਅੱਜ ਤਕ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਕਿਸੇ ਵੀਆਈਪੀ ਜਾਂ ਵੀਵੀਆਈਪੀ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਮੁਲਾਜ਼ਮਾਂ ਨੇ ਦਰਬਾਰ ਸਾਹਿਬ ਦੀ ਜਾਂਚ ਕੀਤੀ ਹੋਵੇੇ। ਹਰਿਆਣਾ ਕਮੇਟੀ ਨੇ ਮਾਮਲੇ ਦੀ ਜਾਂਚ ਲਈ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ, ਜਨਰਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ ਤੇ ਕਾਰਜਕਾਰਨੀ ਮੈਂਬਰ ਟੀਪੀ ਸਿੰਘ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਈ ਹੈ ਜੋ ਜਾਂਚ ਕਰ ਕੇ ਰਿਪੋਰਟ ਦੇਵੇਗੀ। ਇਸ ਮਗਰੋਂ ਅਗਲੀ ਕਾਰਵਾਈ ਕੀਤੀ ਜਾਏਗੀ।

Advertisement

Advertisement
Advertisement