ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਨੂੰ ਅਪਮਾਨਿਤ ਕਰਨਾ ਕਾਂਗਰਸ ਦੀ ਪੁਰਾਣੀ ਰਵਾਇਤ: ਨਾਇਬ ਸੈਣੀ

10:28 AM Sep 22, 2024 IST
ਰੈਲੀ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ, ਸੰਸਦ ਮੈਬਰ ਨਵੀਨ ਜਿੰਦਲ ਅਤੇ ਹੋਰ।

ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 21 ਸਤੰਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਔਰਤਾਂ ਨੂੰ ਅਪਮਾਨਿਤ ਕਰਨਾ ਕਾਂਗਰਸ ਦਾ ਪੁਰਾਣਾ ਸੱਭਿਆਚਾਰ ਹੈ। ਉਨ੍ਹਾਂ ਕਿਹਾ ਕਿ ਕੁਮਾਰੀ ਸ਼ੈਲਜਾ ਦੇ ਨਾਲ ਕੀਤੇ ਜਾ ਰਹੇ ਵਿਹਾਰ ਤੋਂ ਉਨ੍ਹਾਂ ਦਾ ਦਿਲ ਦੁਖੀ ਹੋ ਰਿਹਾ ਹੈ। ਉਹ ਅੱਜ ਹਲਕਾ ਗੂਹਲਾ ਦੇ ਅਧੀਨ ਪੈਣ ਵਾਲੇ ਕਸਬਾ ਸੀਵਨ ਵਿੱਚ ਭਾਜਪਾ ਉਮੀਦਵਾਰ ਕੁਲਵੰਤ ਬਾਜ਼ੀਗਰ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਪਿਛਲੇ ਦਸ ਸਾਲਾਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਖਰਚੀ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ ਜਦੋਂਕਿ ਕਾਂਗਰਸ ਵਿੱਚ ਸਰਕਾਰੀ ਨੌਕਰੀਆਂ ਸਿਰਫ਼ ਪੈਸੇ ਅਤੇ ਪੁਹੰਚ ਵਾਲੇ ਲੋਕਾਂ ਨੂੰ ਹੀ ਮਿਲਦੀਆਂ ਸਨ। ਉਨ੍ਹਾਂ ਕਿਹਾ ਕਿ ਭਾਜਪਾ ਤੋਂ ਹਿਸਾਬ ਮੰਗਣ ਤੋਂ ਪਹਿਲਾਂ ਭੁਪਿੰਦਰ ਹੁੱਡਾ ਨੂੰ ਆਪਣੇ ਦਸ ਸਾਲ ਦੇ ਕਾਰਜਕਾਲ ਦੌਰਾਨ ਕਿੰਨੇ ਨੌਜਵਾਨਾਂ ਨੂੰ ਬਿਨਾਂ ਪੈਸੇ ਦੇ ਨੌਕਰੀਆਂ ਦਿੱਤੀਆਂ ਬਾਰੇ ਦੱਸਣਾ ਚਾਹੀਦਾ ਹੈ। ਉਨ੍ਹਾਂ ਕਾਂਗਰਸ ਦੇ ਘੋਸ਼ਣਾ ਪੱਤਰ ਨੂੰ ਝੂਠ ਦਾ ਪੁਲੰਦਾ ਦੱਸਿਆ। ਇਸ ਮੌਕੇ ਲੋਕ ਸਭਾ ਸੰਸਦ ਮੈਬਰ ਨਵੀਨ ਜਿੰਦਲ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸੈਣੀ ਨੇ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਵਧੀਆ ਕੰਮ ਕੀਤਾ ਹੈ। ਇਸ ਮੌਕੇ ਕੁਲਵੰਤ ਬਾਜ਼ੀਗਰ ਨੇ ਮੁੱਖ ਮੰਤਰੀ , ਸੰਸਦ ਮੈਬਰ ਨਵੀਨ ਜਿੰਦਲ, ਵੇਦਪਾਲ ਬਡੋਲੀ , ਰਾਜਸਥਾਨ ਤੋਂ ਸਾਬਕਾ ਵਿਧਾਇਕ ਸੰਤੋਸ਼ ਬਾਵਰੀ ਸਣੇ ਆਏ ਹੋਏ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਨੀਸ਼ ਕਠਵਾੜ , ਭਾਜਪਾ ਬੁਲਾਰਾ ਸ਼ੀਸ਼ਪਾਲ ਜਿੰਦਲ, ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਜੈ ਸੈਣੀ ਨੰਬਰਦਾਰ ਮੌਜੂਦ ਸਨ।

Advertisement

Advertisement