ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਧਿਆਣਾ ਵਿੱਚ ਹਲਕਾ ਮੀਂਹ ਪੈਣ ਮਗਰੋਂ ਹੁੰਮਸ ਵਧੀ

10:19 AM Jul 11, 2024 IST
ਲੁਧਿਆਣਾ ਵਿੱਚ ਮੀਂਹ ਪੈਣ ਦੌਰਾਨ ਸੜਕ ਤੋਂ ਲੰਘਦੀ ਹੋਈ ਔਰਤ।

ਗਗਨਦੀਪ ਅਰੋੜਾ
ਲੁਧਿਆਣਾ, 10 ਜੁਲਾਈ
ਸਨਅਤੀ ਸ਼ਹਿਰ ਵਿੱਚ ਕਈ ਥਾਵਾਂ ’ਤੇ ਪਏ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਦੀ ਬਜਾਏ ਹੁੰਮਸ ਵਧਾ ਕੇ ਹੋਰ ਪ੍ਰੇਸ਼ਾਨ ਕਰ ਦਿੱਤਾ ਹੈ। ਹੁੰਮਸ ਕਾਰਨ ਲੋਕਾਂ ਦੇ ਪਸੀਨੇ ਨਿਕਲ ਰਹੇ ਹਨ। ਸ਼ਹਿਰ ਵਿੱਚ ਕਈ ਥਾਵਾਂ ’ਤੇ ਮੀਂਹ ਪਿਆ ਤੇ ਕਈ ਇਲਾਕੇ ਸੁਕੇ ਹੀ ਰਹੇ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੀ 12 ਤੇ 13 ਜੁਲਾਈ ਨੂੰ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ ਆਮ ਨਾਲੋਂ 2 ਡਿਗਰੀ ਵਧ ’ਤੇ 36 ਡਿਗਰੀ ਤੱਕ ਦਰਜ ਕੀਤਾ ਗਿਆ।
ਸਨਅਤੀ ਸ਼ਹਿਰ ਦੇ ਬਾਲ ਸਿੰਘ ਨਗਰ, ਸੁੰਦਰ ਨਗਰ, ਰਾਹੋਂ ਰੋਡ, ਤਾਜਪੁਰ ਰੋਡ, ਟਿੱਬਾ ਰੋਡ, ਮਾਡਲ ਗ੍ਰਾਮ, ਗਿੱਲ ਰੋਡ, ਸੁਨੇਤ ਵਰਗੇ ਕਈ ਇਲਾਕਿਆਂ ਵਿੱਚ ਸਵੇਰੇ ਤੇ ਦੁਪਹਿਰ ਵੇਲੇ ਕੁਝ ਸਮੇਂ ਲਈ ਮੀਂਹ ਪਿਆ। ਕਈ ਇਲਾਕਿਆਂ ਵਿੱਚ ਤਕਰੀਬਨ 10 ਮਿੰਟ ਤੱਕ ਤੇਜ਼ ਮੀਂਹ ਵਰ੍ਹਿਆ। ਲੋਕਾਂ ਨੂੰ ਆਸ ਸੀ ਕਿ ਮੀਂਹ ਤੋਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲੇਗੀ ਪਰ ਮੀਂਹ ਪੈਣ ਤੋਂ ਬਾਅਦ ਹੁੰਮਸ ਕਾਫ਼ੀ ਵੱਧ ਗਈ, ਜਿਸ ਕਾਰਨ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸਵੇਰੇ ਤੜਕੇ ਵੀ ਮੀਂਹ ਪਿਆ। ਉਧਰ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਪਿਛਲੇ ਸਾਲ ਨਾਲੋਂ ਘੱਟ ਰਿਕਾਰਡ ਕੀਤਾ ਜਾ ਰਿਹਾ ਹੈ ਪਰ ਆਸ ਹੀ ਕਿ ਮੌਨਸੂਨ ਚੰਗੀ ਤਰ੍ਹਾਂ ਵਰ੍ਹੇਗਾ।
ਆਉਣ ਵਾਲੀ 12 ਤੇ 13 ਜੁਲਾਈ ਨੂੰ ਫਿਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਉਹ ਆਮ ਨਾਲੋਂ ਵੱਧ ਹੀ ਚੱਲ ਰਿਹਾ ਹੈ। ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਘੱਟੋਂ-ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸ਼ੁੱਕਰਵਾਰ ਤੇ ਸ਼ਨਿੱਚਰਵਾਰ ਦੋ ਦਿਨ ਮੀਂਹ ਪੈਣ ਦੇ ਆਸਾਰ ਹਨ। ਉਦੋਂ ਤਾਪਮਾਨ 33 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ। ਨਾਲ ਹੀ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਹਿਸੂਸ ਹੋਵੇਗੀ। ਉਸ ਤੋਂ ਬਾਅਦ ਅੱਗੇ ਕਈ ਦਿਨ ਲਗਾਤਾਰ ਫਿਰ ਗਰਮੀ ਦੇ ਹੀ ਦਿਨ ਹਨ।

Advertisement

Advertisement
Advertisement