For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ ਦਾ ਸਭ ਤੋਂ ਵੱਡਾ ਕੂੜਾ ਡੰਪ ਖਤਮ ਕਰਨ ਲਈ ਸੌ ਕਰੋੜ ਦਾ ਪ੍ਰਾਜੈਕਟ

06:26 AM Nov 26, 2024 IST
ਲੁਧਿਆਣਾ ਦਾ ਸਭ ਤੋਂ ਵੱਡਾ ਕੂੜਾ ਡੰਪ ਖਤਮ ਕਰਨ ਲਈ ਸੌ ਕਰੋੜ ਦਾ ਪ੍ਰਾਜੈਕਟ
ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਵਿਧਾਇਕ ਗਰੇਵਾਲ।
Advertisement

ਸਤਵਿੰਦਰ ਬਸਰਾ
ਲੁਧਿਆਣਾ, 25 ਨਵੰਬਰ
ਲੁਧਿਆਣਾ ਵਿੱਚ ਪੈਂਦੇ ਸੂਬੇ ਦੇ ਸਭ ਤੋਂ ਵੱਡੇ ਕੂੜੇ ਦੇ ਡੰਪ ਨੂੰ ਖਤਮ ਕਰਨ ਲਈ ਅੱਜ ਸਥਾਨਕ ਟਿੱਬਾ ਰੋਡ ’ਤੇ ਇੱਕ 100 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ। ਇਸ ਪ੍ਰਾਜੈਕਟ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਅਤੇ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਸਾਂਝੇ ਤੌਰ ’ਤੇ ਕੀਤਾ।
ਉਦਘਾਟਨੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਦੱਸਿਆ ਇਸ ਪ੍ਰਾਜੈਕਟ ਨਾਲ ਜਿੱਥੇ ਸ਼ਹਿਰ ਦੇ ਲੋਕਾਂ ਨੂੰ ਕੂੜੇ ਦੇ ਪਹਾੜ ਤੋਂ ਛੁਟਕਾਰਾ ਮਿਲੇਗਾ ਉੱਥੇ ਕੂੜੇ ਤੋਂ ਤਿਆਰ ਕੀਤੀ ਜਾਣ ਵਾਲੀ ਖਾਦ ਅਤੇ ਕੂੜੇ ਵਿੱਚ ਮੌਜੂਦ ਪਲਾਸਟਿਕ ਤੋਂ ਵੀ ਲਾਹਾ ਲਿਆ ਜਾਵੇਗਾ। ਇਸ ਤੋਂ ਹੋਣ ਵਾਲੀ ਕਮਾਈ ਮੁੜ ਖਜ਼ਾਨੇ ਵਿੱਚ ਵਾਪਸ ਆ ਜਾਵੇਗੀ ਅਤੇ ਇਸ ਦਾ ਸਿੱਧਾਂ ਲਾਹਾ ਲੁਧਿਆਣਾ ਵਾਸੀਆਂ ਨੂੰ ਹੀ ਹੋਵੇਗਾ। ਹਲਕਾ ਵਿਧਾਇਕ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਪੈਂਦੇ ਇਸ ਕੂੜਾ ਡੰਪ ਤੋਂ ਲੋਕ ਕਾਫੀ ਪ੍ਰੇਸ਼ਾਨ ਸਨ। ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਕੂੜੇ ਦੇ ਡੰਪ ਨੂੰ ਹਟਾਉਣ ਲਈ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਮੁਕੰਮਲ ਹੋਣ ਨਾਲ ਹਲਕਾ ਪੂਰਬੀ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ। ਨਗਰ ਨਿਗਮ ਚੋਣਾਂ ਦੀ ਤਿਆਰੀ ਦੇ ਸਬੰਧ ਵਿੱਚ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਵਿੱਚ ਆਮ ਲੋਕਾਂ ਦੀ ਸਹੂਲਤਾਂ ਲਈ ਕਈ ਨਵੇਂ ਪ੍ਰਾਜੈਕਟਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਇਸ ਤੋਂ ਪਹਿਲਾਂ ਦੇ ਕਈ ਵਿਕਾਸ ਪ੍ਰਾਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ , ਖਾਸ ਕਰ ਹਲਕਾ ਵਾਸੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਕਲੀਨਿਕ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਆਪ ਆਗੂ ਸੁਰਜੀਤ ਸਿੰਘ ਠੇਕੇਦਾਰ, ਸੁਰਿੰਦਰ ਮਦਾਨ, ਕਮਲ ਮਿਗਲਾਨੀ, ਜਸਵਿੰਦਰ ਸੰਧੂ ,ਬਖਸ਼ੀਸ ਹੀਰ, ਮਹਾਵੀਰ ਕੁਮਾਰ, ਮਹਿੰਦਰ ਸ਼ਰਮਾ, ਕੁਲਵਿੰਦਰ ਗਰੇਵਾਲ, ਜਤਿੰਦਰ ਸਿੰਘ ਸੋਢੀ, ਅਸ਼ਵਨੀ ਗੋਭੀ, ਕੁਲਦੀਪ ਚੌਹਾਨ, ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਅਨੂਪ ਸਿੰਘ ਰੂਬੀ, ਪਕੰਜ ਮਹਿਤਾ ,ਵਾਰਡ ਪ੍ਰਧਾਨ ਅਨੂਜ ਚੌਧਰੀ, ਮਹਾਂਵੀਰ ਸਿੰਘ, ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਅਮਰੀਕ ਸਿੰਘ ਸੈਣੀ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement