ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੇ ਸੈਂਕੜੇ ਵਰਕਰ ਅਕਾਲੀ ਦਲ ਵਿੱਚ ਸ਼ਾਮਲ

07:11 AM May 23, 2024 IST
ਡਾ. ਵਿੱਕੀ ਅਤੇ ਸਾਥੀਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਦੇ ਹੋਏ ਆਗੂ।-ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 22 ਮਈ
ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ’ਚ ਪਿੰਡ ਮੇਹਟਾਂ ਵਿੱਚ ਚੋਣ ਮੀਟਿੰਗ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਨਾ ਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ’ਚ ਹੋਈ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦੇ ਹੋਏ ਡਾ. ਵਿੱਕੀ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਡਾ. ਵਿੱਕੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬੀਆਂ ਦੀ ਨੁਮਾਇੰਦਗੀ ਕਰਦਾ ਹੈ ਜਦਕਿ ਬਾਕੀ ਪਾਰਟੀਆਂ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਦੀਆਂ ਹਨ। ਸ੍ਰੀ ਖੁਰਾਨਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਚੋਣ ਨਿਸ਼ਾਨ ‘ਤੱਕੜੀ’ ਨੂੰ ਵੋਟ ਪਾ ਕੇ ਸੋਹਣ ਸਿੰਘ ਠੰਡਲ ਨੂੰ ਵੱਡੇ ਫਰਕ ਨਾਲ ਜਿਤਾਇਆ ਜਾਵੇ। ਇਸ ਮੌਕੇ ਹਰੀਕ੍ਰਿਸ਼ਨ, ਕਰਨੈਲ ਸਿੰਘ ਵਿਰਦੀ, ਰੋਹਿਤ ਪਾਲ, ਤਰਸੇਮ ਲਾਲ, ਕਸ਼ਮੀਰ ਸਿੰਘ ਨੰਬਰਦਾਰ, ਮੱਖਣ ਲਾਲ ਪ੍ਰਧਾਨ ਤੇ ਭਾਲਾ ਰਾਮ ਪੰਚ ਤੋਂ ਇਲਾਵਾਹੋਰ ਪਤਵੰਤੇ ਹਾਜ਼ਰ ਸਨ।

Advertisement

Advertisement
Advertisement