ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੋਲਟਰੀ ਫਾਰਮ ਦੀ ਛੱਤ ਡਿੱਗਣ ਕਾਰਨ ਸੈਂਕੜੇ ਚੂਜ਼ੇੇ ਮਰੇ

06:44 AM Jun 28, 2024 IST
ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਬਾਰਸ਼ ਕਾਰਨ ਡਿੱਗੀ ਪੋਲਟਰੀ ਫਾਰਮ ਦੀ ਛੱਤ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 27 ਜੂਨ
ਲਹਿਰਾਗਾਗਾ ਦੇ ਪਿੰਡ ਗੋਬਿੰਦਪੁਰਾ ਜਵਾਹਰ ਵਾਲਾ ਵਿੱਚ ਭਾਰੀ ਮੀਂਹ ਕਾਰਨ ਕਰਤਾਰ ਪੋਲਟਰੀ ਫਾਰਮ ਦੀ ਛੱਤ ਡਿੱਗ ਗਈ। ਹਾਦਸੇ ਵਿੱਚ ਕਰੀਬ 2500 ਚੂਜ਼ਿਆਂ ਦੀ ਮੌਤ ਹੋ ਗਈ। ਪੋਲਟਰੀ ਫਾਰਮ ਦੇ ਮਾਲਕ ਹਾਕਮ ਸਿੰਘ ਨੇ ਦੱਸਿਆ ਕਿ ਉਸ ਦਾ ਪੰਜ ਹਜ਼ਾਰ ਚੂਜ਼ਿਆਂ ਦਾ ਪੋਲਟਰੀ ਫਾਰਮ ਹੈ। ਲਗਭਗ 100 ਫੁੱਟ ਦੀ ਛੱਤ ਡਿੱਗਣ ਕਾਰਨ ਕਰੀਬ 2500 ਚੂਚੇ ਮਾਰੇ ਗਏ। ਹਾਕਮ ਸਿੰਘ ਮੁਤਾਬਕ ਲਗਭਗ 8 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋਇਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।

Advertisement

ਮੀਂਹ ਕਾਰਨ ਘਰ ਦੀ ਛੱਤ ਡਿੱਗੀ; ਬਿਰਗ ਔਰਤ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਸ਼ਹਿਰ ’ਚ ਪਈ ਭਾਰੀ ਬਰਸਾਤ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ ਜਿਸ ਕਾਰਨ ਬਜ਼ੁਰਗ ਔਰਤ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਸਬੰਧੀ ਸਾਹਿਲ ਗੋਇਲ ਨੇ ਦੱਸਿਆ ਕਿ ਅੱਜ ਸਵੇਰੇ ਹੋਈ ਬਰਸਾਤ ਕਾਰਨ ਉਨ੍ਹਾਂ ਦੇ ਗੁਆਂਢੀ ਦਿਹਾੜਦਾਰੀ ਮਜ਼ਦੂਰ ਅਜੈਬ ਸਿੰਘ ਦੇ ਘਰ ਦੇ ਇਕ ਕਮਰੇ ਦੀ ਛੱਤ ਡਿੱਗ ਪਈ ਜਿਸ ਕਾਰਨ ਅਜੈਬ ਸਿੰਘ ਦੀ 80 ਸਾਲਾ ਮਾਤਾ ਪ੍ਰਧਾਨ ਕੌਰ ਜ਼ਖਮੀ ਹੋ ਗਈ, ਜਦੋਂ ਕਿ ਬਾਕੀ ਪਰਿਵਾਰ ਨਾਲ ਦੇ ਦੂਜੇ ਕਮਰੇ ‘ਚ ਹੋਣ ਕਾਰਨ ਵਾਲ-ਵਾਲ ਬਚ ਗਿਆ। ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਗਰੀਬ ਪਰਿਵਾਰ ਹੈ ਜਿਸ ਕਾਰਨ ਉਨ੍ਹਾਂ ਪ੍ਰਸ਼ਾਸਨ ਤੋਂ ਇਸ ਗਰੀਬ ਪਰਿਵਾਰ ਦੀ ਮਾਲੀ ਸਹਾਇਤਾ ਦੀ ਮੰਗ ਰੱਖੀ।

Advertisement
Advertisement
Advertisement