For the best experience, open
https://m.punjabitribuneonline.com
on your mobile browser.
Advertisement

ਸੈਂਕੜੇ ਕਿਸਾਨਾਂ ਵੱਲੋਂ ਕੌਮੀ ਹਾਈਵੇਅ ’ਤੇ ਆਵਾਜਾਈ ਠੱਪ

10:47 AM Oct 14, 2024 IST
ਸੈਂਕੜੇ ਕਿਸਾਨਾਂ ਵੱਲੋਂ ਕੌਮੀ ਹਾਈਵੇਅ ’ਤੇ ਆਵਾਜਾਈ ਠੱਪ
ਜ਼ੀਰਕਪੁਰ-ਬਠਿੰਡਾ ਕੌਮੀ ਸ਼ਾਹਰਾਹ ’ਤੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੰਦੇ ਹੋਏ ਕਿਸਾਨ, ਆੜ੍ਹਤੀਏ ਤੇ ਸ਼ੈਲਰ ਮਾਲਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਪਿੰਡ ਬਡਰੁੱਖਾਂ ਵਿੱਚ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ-7 ਉਪਰ ਤਿੰਨ ਘੰਟੇ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੇ ਵੀ ਸ਼ਮੂਲੀਅਤ ਕੀਤੀ। ਨੈਸ਼ਨਲ ਹਾਈਵੇਅ ’ਤੇ ਤਿੰਨ ਘੰਟੇ ਚੱਕਾ ਜਾਮ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨ ਚਾਲਕਾਂ ਨੂੰ ਲਿੰਕ ਸੜਕਾਂ ਰਾਹੀਂ ਆਪਣੀ ਮੰਜ਼ਿਲ ਵੱਲ ਵਧਣਾ ਪਿਆ। ਧਰਨਾਕਾਰੀ ਕਿਸਾਨ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਕਰ ਰਹੇ ਸਨ।
ਰੋਸ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਭਾਕਿਯੂ ਡਕੌਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਆਗੂ ਜੱਸੀ ਚੰਗਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉਦਮ ਸਿੰਘ ਸੰਤੋਖਪੁਰ, ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਆਗੂ ਨਿਰਮਲ ਸਿੰਘ ਬਟੜਿਆਣਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ, ਸ਼ੈਲਰ ਐਸੋਸੀਏਸ਼ਨ ਦੇ ਆਗੂ ਵਰਿੰਦਰਪਾਲ ਸਿੰਘ ਟੀਟੂ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਨੂੰ 13 ਦਿਨ ਬੀਤ ਚੁੱਕੇ ਹਨ ਪਰੰਤੂ ਅਜੇ ਤੱਕ ਖਰੀਦ ਅਤੇ ਲਿਫਟਿੰਗ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਸ਼ੈਲਰਾਂ ਵਿਚ ਸਪੇਸ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਇਸ ਵਾਰ ਝੋਨੇ ਨੂੰ ਮੰਡੀਆਂ ਵਿੱਚ ਰੋਲਣਾ ਚਾਹੁੰਦੀ ਹੈ ਇਸੇ ਕਰ ਕੇ ਪਿਛਲੇ ਸਾਲ ਦਾ ਚੌਲਾਂ ਦਾ ਸਟੋਕ ਸੈਲਰਾਂ ਵਿੱਚੋਂ ਨਹੀਂ ਚੁੱਕਿਆ ਗਿਆ ਤੇ ਨਵੀਂ ਫਸਲ ਲਈ ਜਗ੍ਹਾ ਦੀ ਸਮੱਸਿਆ ਬਣੀ ਹੋਈ ਹੈ।
ਮਸਤੂਆਣਾ ਸਾਹਿਬ 00(ਸਤਨਾਮ ਸਿੰਘ ਸੱਤੀ): ਇਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪਿੰਡ ਬਡਰੁੱਖਾਂ ਚੌਕੀ ਨੇੜੇ ਤਿੰਨ ਘੰਟੇ ਲਈ ਜਾਮ ਕੀਤਾ ਗਿਆ। ਅੱਜ ਰੋਸ ਧਰਨੇ ਨੂੰ ਸੰਬੋਧਨ ਕਰਦਿਆ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਆਗੂ ਜੱਸੀ ਚੰਗਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਆਗੂ ਨਿਰਮਲ ਸਿੰਘ ਬਟੜਿਆਣਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ, ਸ਼ੈਲਰ ਐਸੋਸੀਏਸ਼ਨ ਦੇ ਆਗੂ ਵਰਿੰਦਰਪਾਲ ਸਿੰਘ ਟੀਟੂ, ਹਰਪ੍ਰੀਤ ਸਿੰਘ ਢੀਂਡਸਾ ਨੇ ਸੰਬੋਧਨ ਕੀਤਾ।

Advertisement

ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਆਵਾਜਾਈ ਰਹੀ ਪ੍ਰਭਾਵਿਤ

ਕੌਮੀ ਮਾਰਗ ’ਤੇ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਕਿਸਾਨ ਜਥੇਬੰਦੀਆਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵੱਲੋਂ ਜਾਮ ਲਗਾਇਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਭਾਕਿਯੂ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਮੀਤ ਪ੍ਰਧਾਨ ਜੋਰਾ ਸਿੰਘ ਮਾਝੀ, ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾਈ ਆਗੂ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਕੋਈ ਗੰਭੀਰ ਯਤਨ ਨਹੀਂ ਕੀਤਾ ਗਿਆ। ਇਸ ਕਾਰਨ ਅੱਜ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਹੋਣ ਦੇ ਬਾਵਜੂਦ ਝੋਨੇ ਦੇ ਖਰੀਦ, ਢੋਆਈ ਅਤੇ ਅਦਾਇਗੀ ਦਾ ਮੁਢਲਾ ਪ੍ਰਬੰਧ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਜੇਕਰ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਮਰਿੰਦਰ ਕੁਮਾਰ ਬੰਟੀ, ਸ਼ਮਸ਼ੇਰ ਸਿੰਘ ਤੂਰ, ਬੁੱਧ ਸਿੰਘ ਬਾਲਦ, ਜਸਵੰਤ ਸਿੰਘ ਆਦਿ ਹਾਜ਼ਰ ਸਨ।

Advertisement

ਸੁਨਾਮ ਊਧਮ ਸਿੰਘ ਵਾਲਾ ’ਚ ਕੀਤਾ ਗਿਆ ਰੇਲਾਂ ਦਾ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ(ਬੀਰ ਇੰਦਰ ਸਿੰਘ ਬਨਭੌਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਇਥੇ ਦਿਤੇ ਸਮੇਂ ਅਨੁਸਾਰ ਦੁਪਹਿਰ 12 ਤੋਂ 3 ਵਜੇ ਤੱਕ ਰੇਲਵੇ ਸਟੇਸ਼ਨ ਤੇ ਧਰਨਾ ਲਾ ਕੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਵਿਚ ਇਕਠੇ ਹੋਏ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਜਨਕ ਸਿੰਘ ਭੁਟਾਲ, ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਮਨਜੀਤ ਸਿੰਘ ਘਰਾਚੋਂ ਆਦਿ ਆਗੂਆਂ ਨੇ ਕਿਹਾ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਝੋਨੇ ਦੀ ਫਸਲ ਦੀ ਬੋਲੀ ਨਹੀਂ ਹੋ ਰਹੀ, ਕਿਸਾਨ ਪਿਛਲੇ ਕਰੀਬ ਇਕ ਹਫਤੇ ਤੋਂ ਮੰਡੀਆਂ ਵਿਚ ਖੱਜਲ-ਖੁਆਰ ਹੋ ਰਹੇ ਹਨ।

Advertisement
Author Image

sukhwinder singh

View all posts

Advertisement