ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੈਂਕਡ਼ੇ ਆਗੂ ਅਤੇ ਵਰਕਰ ਭਾਜਪਾ ਛੱਡ ‘ਅਾਪ’ ’ਚ ਸ਼ਾਮਲ

07:22 AM Jul 02, 2023 IST
‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਜੁਲਾਈ
ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਬਾਬਾ ਦੀ ਅਗਵਾਈ ਹੇਠ ਸੈਂਕੜੇ ਆਗੂ ਅਤੇ ਵਰਕਰ ਅੱਜ ਭਾਜਪਾ ਨੂੰ ਅਲਵਿਦਾ ਅਾਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਰਕਟ ਹਾਊਸ ਵਿੱਚ ਕੀਤੀ ਮੀਟਿੰਗ ਦੌਰਾਨ ‘ਆਪ’ ਵਿਧਾਇਕਾਂ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਕਿਦਵਾਈ ਨਗਰ ਮੰਡਲ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਬਾਬਾ ਤੋਂ ਇਲਾਵਾ ਅਮਰਜੀਤ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ, ਚੰਨਪ੍ਰੀਤ ਸਿੰਘ, ਬਿੱਲੂ ਰਾਮ ਧਲੀਆ, ਸੁਨੀਲ ਬਤਰਾ, ਦੀਪਕ ਬੱਲੂ ਅਤੇ ਜਸਪਾਲ ਸਿੰਘ ਨੂੰ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸਨਮਾਨਿਤ ਕਰਦਿਆਂ ‘ਆਪ’ ਵਿੱਚ ਸ਼ਾਮਲ ਕੀਤਾ। ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ‘ਆਪ’ ਦੀ ਕਾਰਗੁਜ਼ਾਰੀ ਅਤੇ ਹਲਕਾ ਸੈਂਟਰਲ ਦੀ ਬਦਲੀ ਜਾ ਰਹੀ ਨੁਹਾਰ ਨੂੰ ਵੇਖਦਿਆਂ ਇਹ ਆਗੂ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ­ਸਾਰੇ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸਤੋਂ ਇਲਾਵਾ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਤਰਲੋਕ ਸਿੰਘ, ਅਮਿਤ ਗਾਬਾ‌ ਅਤੇ ਕਾਂਗਰਸ ਪਾਰਟੀ ਦੇ ਮਨਦੀਪ ਸਿੰਘ, ਹਨੀ ਕੁਮਾਰ, ਲਾਜਵਿੰਦਰ ਸਿੰਘ ਲਾਡੀ, ਅਜੀਤ ਕੁਮਾਰ ਡੰਗ, ਜਸਬੀਰ ਸਿੰਘ ਸ਼ੀਰਾ, ਰਾਮ ਸ਼ਰਮਾ ਸਮੇਤ ਸੈਂਕੜੇ ਹੀ ਸਮਰਥਕ, ਅਹੁਦੇਦਾਰ ਅਤੇ ਵਾਲੰਟੀਅਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਨਮਾਨਿਤ ਕੀਤਾ ਗਿਆ।

Advertisement

Advertisement
Tags :
‘ਅਾਪ’ਸ਼ਾਮਲਸੈਂਕਡ਼ੇਭਾਜਪਾਵਰਕਰ
Advertisement