For the best experience, open
https://m.punjabitribuneonline.com
on your mobile browser.
Advertisement

ਸ਼ਾਮਲਾਤ ਜ਼ਮੀਨ ’ਚੋਂ ਜੰਗਲਾਤ ਵਿਭਾਗ ਦੇ ਸੈਂਕੜੇ ਬੂਟੇ ਪੁੱਟੇ

08:31 AM Aug 02, 2024 IST
ਸ਼ਾਮਲਾਤ ਜ਼ਮੀਨ ’ਚੋਂ ਜੰਗਲਾਤ ਵਿਭਾਗ ਦੇ ਸੈਂਕੜੇ ਬੂਟੇ ਪੁੱਟੇ
Advertisement

ਜਗਮੋਹਨ ਸਿੰਘ
ਰੂਪਨਗਰ, 1 ਅਗਸਤ
ਪੰਜਾਬ ਭਰ ਵਿੱਚ ਇਕ ਪਾਸੇ ਜਿੱਥੇ ਵਾਤਾਵਰਣ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ, ਉੱਥੇ ਹੀ ਪਿੰਡ ਚੱਕ ਕਰਮਾ ਦੀ ਸ਼ਾਮਲਾਤ ਜ਼ਮੀਨ ’ਤੇ ਜੰਗਲਾਤ ਵਿਭਾਗ ਦੁਆਰਾ ਲਗਾਏ ਬੂਟੇ ਕਿਸੇ ਨੇ ਪੁੱਟ ਸੁੱਟੇ ਹਨ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਗੁਰਮੀਤ ਸਿੰਘ ਗੋਗੀ ਟੇਢੇਵਾਲ, ਮਹਿੰਦਰ ਸਿੰਘ ਚੱਕ ਕਰਮਾ, ਬਲਵੰਤ ਸਿੰਘ, ਬਿੱਟੂ, ਦਿਲਜੀਤ ਸਿੰਘ ਤੇ ਗੁਰਮੀਤ ਸਿੰਘ ਨੰਬਰਦਾਰ ਆਦਿ ਨੇ ਦੱਸਿਆ ਕਿ ਪਿੰਡ ਚੱਕ ਕਰਮਾ ਵਿੱਚ ਜੰਗਲਾਤ ਵਿਭਾਗ ਵੱਲੋਂ ਗਰਾਮ ਪੰਚਾਇਤ ਦੀ ਸ਼ਾਮਲਾਤ ਜ਼ਮੀਨ ਵਿੱਚ ਲਗਭਗ 300-400 ਬੂਟੇ ਲਗਾਏ ਗਏ ਸਨ, ਜਿਨ੍ਹਾਂ ਨੂੰ ਪਿੰਡ ਦੇ ਹੀ ਇੱਕ ਰਸੂਖਵਾਨ ਵਿਅਕਤੀ ਦੁਆਰਾ ਟਰੈਕਟਰ ਨਾਲ ਜ਼ਮੀਨ ਵਾਹ ਕੇ ਪੁੱਟ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪ ਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸਬੰਧਤ ਵਿਅਕਤੀ ਨੂੰ ਪੁੱਛਿਆ ਤਾਂ ਉਸ ਨੇ ਜ਼ਮੀਨ ’ਤੇ ਆਪਣੀ ਮਲਕੀਅਤ ਹੋਣ ਦੀ ਗੱਲ ਆਖੀ। ਇਸ ਸਬੰਧੀ ਜਦੋਂ ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਅਧਿਕਾਰੀਆਂ ਨੇ ਜਵਾਬ ਦਿੱਤਾ ਕਿ ਉਨ੍ਹਾਂ ਵੱਲੋਂ 2018 ਵਿੱਚ ਕਰਵਾਈ ਗਈ ਨਿਸ਼ਾਨਦੇਹੀ ਦੇ ਆਧਾਰ ’ਤੇ ਹੀ ਬੂਟੇ ਲਗਾਏ ਗਏ ਸਨ।

Advertisement

ਉੱਚ ਅਧਿਕਾਰੀਆਂ ਨੂੰ ਰਿਪੋਰਟ ਸੌਂਪੀ ਜਾਵੇਗੀ: ਬਲਾਕ ਅਫਸਰ

ਜੰਗਲਾਤ ਵਿਭਾਗ ਦੇ ਬਲਾਕ ਅਫਸਰ ਗੁਰਜੋਤ ਸਿੰਘ ਨੇ ਕਿਹਾ ਕਿ ਪਿੰਡ ਚੱਕ ਕਰਮਾ ਦੇ ਕੁਝ ਵਿਅਕਤੀਆਂ ਨੇ ਬੂਟੇ ਪੁੱਟੇ ਜਾਣ ਦੀ ਗੱਲ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਹੈ ਤੇ ਉਹ ਇਸ ਸਬੰਧੀ ਮੌਕਾ ਵੇਖ ਕੇ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪਣਗੇ।

ਮਾਮਲੇ ਦੀ ਜਾਂਚ ਕਰਾਵਾਂਗੇ: ਬੀਡੀਪੀਓ

ਬੀਡੀਪੀਓ ਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਹਾਲੇ ਕੁੱਝ ਦਿਨ ਪਹਿਲਾਂ ਹੀ ਜੁਆਇਨ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਜਾਂਚ ਕਰਵਾਉਣਗੇ।

Advertisement
Author Image

sukhwinder singh

View all posts

Advertisement
Advertisement
×