For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਵਿੱਚ ਸੈਂਕੜੇ ਨੌਜਵਾਨ ਸ਼ਾਮਲ

09:27 AM Jul 01, 2024 IST
ਸ਼੍ਰੋਮਣੀ ਅਕਾਲੀ ਦਲ ਵਿੱਚ ਸੈਂਕੜੇ ਨੌਜਵਾਨ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਨੌਜਵਾਨਾਂ ਨੂੰ ਸ਼ਾਮਲ ਕਰਦੇ ਹੋਏ ਪਾਰਟੀ ਆਗੂ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਜੂਨ
ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਨੂੰ ਦਿੱਲੀ ਵਿੱਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਆਗੂ ਹਰਜੋਤ ਸਿੰਘ ਦੇ ਨਾਲ ਸੈਂਕੜੇ ਨੌਜਵਾਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਹੋਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸ੍ਰੀ ਕਾਲਕਾ ਨੇ ਹਰਜੋਤ ਸਿੰਘ ਨੂੰ ਯੂਥ ਅਕਾਲੀ ਦਲ ਦਿੱਲੀ ਦਾ ਜਨਰਲ ਸਕੱਤਰ ਬਣਾਉਣ ਦਾ
ਐਲਾਨ ਕੀਤਾ।
ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਪਾਰਟੀ ਦੇ ਪ੍ਰਧਾਨ ਐੱਮਪੀਐੱਸ ਚੱਢਾ, ਭੁਪਿੰਦਰ ਸਿੰਘ ਭੁੱਲਰ, ਪਰਵਿੰਦਰ ਸਿੰਘ ਲੱਕੀ, ਰਵਨੀਤ ਜਸਮੇਨ ਸਿੰਘ ਨੋਨੀ, ਮਨਜੀਤ ਸਿੰਘ ਔਲਖ, ਅਮਰਜੀਤ ਸਿੰਘ ਪਿੰਕੀ ਸਣੇ ਹੋਰ ਵੀ ਨੌਜਵਾਨਾਂ ਦੀ ਇਹ ਉਹ ਟੀਮ ਹੈ, ਜਿਥੇ ਕਿਤੇ ਵੀ ਲੋੜ ਪੈਂਦੀ ਹੈ, ਭਾਵੇਂ ਅੰਡੇਮਾਨ ਨਿਕੋਬਾਰ ਜਾਣਾ ਪਵੇ ਜਾਂ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਜਾਣਾ ਪਵੇ ਜਦੋਂ ਕਿਸੇ ਸਿੱਖ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਇਹ ਸਾਰੇ ਜਾਂਦੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×