For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਦੇ ਸੈਂਕੜੇ ਨੌਜਵਾਨਾਂ ਵੱਲੋਂ ਕਾਂਗਰਸ ’ਚ ਵਾਪਸੀ

11:03 AM Jul 15, 2024 IST
ਚੰਡੀਗੜ੍ਹ ਦੇ ਸੈਂਕੜੇ ਨੌਜਵਾਨਾਂ ਵੱਲੋਂ ਕਾਂਗਰਸ ’ਚ ਵਾਪਸੀ
ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਪ੍ਰਧਾਨ ਐੱਚਐਸ ਲੱਕੀ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਸ਼ਹਿਰ ਵਿੱਚ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ। ਅੱਜ ਚੰਡੀਗੜ੍ਹ ਵਿਖੇ ਸੈਂਕੜੇ ਨੌਜਵਾਨਾਂ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਦੋ ਸਾਲਾਂ ਬਾਅਦ ਕਾਂਗਰਸ ਪਾਰਟੀ ਵਿੱਚ ਮੁੜ ਵਾਪਸੀ ਕਰ ਲਈ ਹੈ। ਜਿਨ੍ਹਾਂ ਨੂੰ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਸੈਕਟਰ-35 ਵਿਖੇ ਸਥਿਤ ਪਾਰਟੀ ਦਫ਼ਤਰ ਵਿੱਚ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਜੈ ਸ਼ਰਮਾ ਤੇ ਨਰਿੰਦਰ ਸਿੰਘ ਰਿੰਕੂ ਸਣੇ ਹੋਰ ਵੀ ਸੈਂਕੜੇ ਨੌਜਵਾਨ ਸ਼ਾਮਲ ਹਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਦੇਸ਼ ਦੇ ਸੰਵਿਧਾਨ ਦੀ ਰੱਖਿਆ ਕਰਨਾ ਤੇ ਸੰਵਿਧਾਨ ਅਨੁਸਾਰ ਕੰਮ ਕਰਨ ਦੀ ਹੈ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਸੰਵਿਧਾਨ ਅਨੁਸਾਰ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਅਜੈ ਸ਼ਰਮਾ ਅਤੇ ਨਰਿੰਦਰ ਸਿੰਘ ਰਿੰਕੂ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕਰਕੇ ਬਹੁਤ ਚੰਗਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਕੁਝ ਆਪਸੀ ਮਤਭੇਦਾਂ ਦੇ ਚਲਦਿਆਂ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਸੀ, ਪਰ ਅੱਜ ਉਹ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਪਾਰਟੀ ਨੂੰ ਸ਼ਹਿਰ ਵਿੱਚ ਹੋਰ ਮਜ਼ਬੂਤ ਕਰਨਗੇ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਛੇਤੀ ਹੀ ਉਨ੍ਹਾਂ ਨੂੰ ਮਹੱਤਵਪੂਰਣ ਜਿੰਮੇਵਾਰੀਆਂ ਦੇਵੇਗੀ। ਉਨ੍ਹਾਂ ਨੇ ਉਂਮੀਦ ਜਤਾਈ ਕਿ ਅੱਜ ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਕਾਂਗਰਸ ਹੋਰ ਮਜ਼ਬੂਤ ਹੋ ਗਈ ਹੈ। ਸ੍ਰੀ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਸਣੇ ਦੇਸ਼ ਦੇ ਲੋਕ ਭਾਜਪਾ ਦੀਆਂ ਲੋਕ ਵਿਰੋਧੀ ਗਤੀਵੀਧੀਆਂ ਬਾਰੇ ਜਾਣ ਚੁੱਕੇ ਹਨ। ਇਸੇ ਕਰਕੇ ਉਹ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬੋਬੀ ਆਨੰਦ, ਕੱਲੂ ਰਾਮ ਧਨਾਸ , ਤੇਜਬੀਰ, ਸਤੀਸ਼ ਕੁਮਾਰ, ਸਚਿਨ ਤਲਵਾਰ, ਭਾਰਤੀ ਤਲਵਾਰ ਅਤੇ ਗੁਲਾਬ ਸਿੰਘ ਸ਼ਾਮਲ ਹਨ।

Advertisement

Advertisement
Author Image

Advertisement
Advertisement
×