For the best experience, open
https://m.punjabitribuneonline.com
on your mobile browser.
Advertisement

ਸਾਬਕਾ ਸੈਨਿਕਾਂ ਵੱਲੋਂ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ

08:46 AM Jul 03, 2023 IST
ਸਾਬਕਾ ਸੈਨਿਕਾਂ ਵੱਲੋਂ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ ’ਤੇ ਬੈਠੇ ਸਾਬਕਾ ਸੈਨਿਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਜੁਲਾਈ
ਫੈੱਡਰੇਸ਼ਨ ਆਫ ਵੈੱਟਰਨਰ ਐਸੋਸੀਏਸ਼ਨ ਦੇ ਸੱਦੇ ਤਹਿਤ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਇੱਕ ਰੋਜ਼ਾ ਭੁੱਖ ਹੜਤਾਲ ਦੇ ਪ੍ਰੋਗਰਾਮ ਤਹਿਤ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੀ ਅਗਵਾਈ ਹੇਠ ਸਾਬਕਾ ਸੈਨਿਕਾਂ ਵੱਲੋਂ ਇੱਥੇ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ ਕੀਤੀ। ਰੋਸ ਧਰਨਾ ਦਿੰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਭੁੱਖ ਹੜਤਾਲੀ ਸਾਬਕਾ ਸੈਨਿਕ ਤਪਦੀ ਧੁੱਪ ਵਿਚ ਹੀ ਡੀਸੀ ਦਫ਼ਤਰ ਅੱਗੇ ਡਟੇ ਰਹੇ ਤੇ ਪ੍ਰਸ਼ਾਸਨ ’ਤੇ ਭੁੱਖ ਹੜਤਾਲ ਤੇ ਧਰਨੇ ਲਈ ਢੁੱਕਵੀਂ ਜਗ੍ਹਾ ਨਾ ਦੇਣ ਦਾ ਦੋਸ਼ ਲਾਇਆ।
ਇਸ ਮੌਕੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਚੰਦ ਸਿੰਘ ਰਾਮਪੁਰਾ ਨੇ ਕਿਹਾ ਕਿ ਅੱਜ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਉੱਪਰ ਦੋਸ਼ ਲਾਇਆ ਕਿ ਹੜਤਾਲੀ ਸਾਬਕਾ ਸੈਨਿਕਾਂ ਨੂੰ ਢੁੱਕਵੀਂ ਥਾਂ ਨਹੀਂ ਦਿੱਤੀ ਗਈ। ਇਸ ਕਾਰਨ ਧਰਨਾਕਾਰੀਆਂ ਨੂੰ ਧੁੱਪ ਵਿਚ ਹੀ ਬੈਠਣਾ ਪਿਆ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਆਫ ਵੈਟਰਨਰ ਐਸੋਸੀਏਸ਼ਨ ਵੱਲੋਂ ਦਿੱਲੀ ਜੰਤਰ ਮੰਤਰ ਤੋਂ ਭੁੱਖ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਐਮਐਸਟੀ, ਡਿਸਏਬਲਿਟੀ ਪੈਨਸ਼ਨ, ਵਿਧਵਾ ਪੈਨਸ਼ਨ, ਵਨ ਰੈਂਕ ਵਨ ਪੈਨਸ਼ਨ ਦਾ ਵਿਚਲਾ ਜਵਾਨ ਤੇ ਅਫ਼ਸਰ ਵਿਚ ਵੱਡਾ ਫ਼ਰਕ ਪਾਇਆ ਗਿਆ ਹੈ ਜਿਸ ਨੂੰ ਦੂਰ ਕਰਨ ਦੀ ਜ਼ਰੂਰਤ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਾਬਕਾ ਸੈਨਿਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਜਿਸ ਕਾਰਨ ਸਾਬਕਾ ਸੈਨਿਕਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਾਬਕਾ ਸੈਨਿਕਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ, ਜੇ ਅਜਿਹਾ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਇਸ ਮੌਕੇ ਮਲੂਕ ਸਿੰਘ ਕੁੰਨਰਾਂ, ਜਸਵਿੰਦਰ ਸਿੰਘ ਚੋਪੜਾ, ਗਿੰਦਰ ਸਿੰਘ, ਬੂਟਾ ਸਿੰਘ ਬਖ਼ਸ਼ੀਵਾਲਾ, ਸਤਿਗੁਰ ਸਿੰਘ, ਮਲਕੀਤ ਸਿੰਘ, ਜਗਸੀਰ ਸਿੰਘ, ਰੂੜਾ ਸਿੰਘ, ਬਲਵੰਤ ਸਿੰਘ ਜਲਾਲਗੜ੍ਹ ਸਣੇ ਹੋਰ ਸਾਬਕਾ ਸੈਨਿਕ ਮੌਜੂਦ ਸਨ।

Advertisement

Advertisement
Tags :
Author Image

sukhwinder singh

View all posts

Advertisement
Advertisement
×