ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਰਜਾ ਚਾਰ ਮੁਲਾਜ਼ਮਾਂ ਵੱਲੋਂ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ 14 ਤੋਂ

07:06 AM Aug 12, 2024 IST
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਮੁਲਾਜ਼ਮ ਆਗੂ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 11ਅਗਸਤ
ਪੰਜਾਬ ਦੇ ਦਰਜਾ ਚਾਰ ਮੁਲਾਜ਼ਮਾਂ ਦੀ ਜਥੇਬੰਦੀ ਦੀ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਨੋਧ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਮੀਟਿੰਗ ਵਿੱਚ ਜਿੱਥੇ 14 ਅਤੇ 15 ਅਗਸਤ ਨੂੰ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਉੱਥੇ ਕੌਮੀ ਝੰਡਾ ਲਹਿਰਾਉਣ ਆਉਣ ਵਾਲੇ ਮੰਤਰੀ ਨੂੰ ਮੰਗ ਪੱਤਰ ਦੇਣ ਦਾ ਐਲਾਨ ਵੀ ਹੋਇਆ। ਮੀਟਿੰਗ ਦੇ ਸ਼ੁਰੂ ’ਚ ਕਾ. ਰਣਬੀਰ ਢਿੱਲੋਂ ਦੇ ਸਦੀਵੀਂ ਵਿਛੋੜੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਦੋ ਮਿੰਟ ਦਾ ਮੋਨ ਧਾਰ ਕੇ ਸਾਥੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੂਬਾਈ ਮੁਲਾਜ਼ਮ ਆਗੂ ਰਣਜੀਤ ਸਿੰਘ ਰਾਣਵਾਂ ਅਤੇ ਗੁਰਮੇਲ ਸਿੰਘ ਮੈਲਡੇ ਨੇ ਕਿਹਾ ਕਿ ਪੰਜਾਬ ਦੇ ਸੱਤ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਪੰਜਾਬ ਸੰਜੀਦਾ ਨਹੀਂ ਹਨ।
ਸਰਕਾਰ ਦੀ ਵਾਅਦਾਖਿਲਾਫੀ/ਟਾਲ-ਮਟੋਲ ਨੀਤੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਤੈਅ ਕਰਕੇ ਮੁਲਤਵੀ ਕਰਨ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਹੈ, ਜਿਸ ਖ਼ਿਲਾਫ਼ ਸਾਂਝੇ ਫਰੰਟ ਵੱਲੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਅਤੇ ਲਾਰਿਆਂ ਦੀਆਂ ਪੰਡਾਂ ਫੂਕੀਆਂ ਜਾ ਚੁੱਕੀਆਂ ਹਨ। ਮੁਲਾਜ਼ਮ ਆਗੂ ਮਾਤਾ ਪ੍ਰਸ਼ਾਦ, ਪਰਮਜੀਤ ਸਿੰਘ, ਅਸੋਕ ਕੁਮਾਰ ਮੱਟੂ, ਬਲਵੀਰ ਸਿੰਘ, ਰਣਜੀਤ ਸਿੰਘ ਮੁੱਲਾਪੁਰ ਅਤੇ ਮਲਕੀਤ ਸਿੰਘ ਮਾਲੜਾ ਨੇ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਇਆ ਗਿਆ ਕਾਨੂੰਨ ਮੁਲਾਜ਼ਮ ਵਿਰੋਧੀ ਹੈ ਕਿਉਂਕਿ ਪੱਕੇ ਹੋਣ ਵਾਲੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਮਮੂਲੀ ਵਾਧਾ ਹੀ ਹੋਵੇਗਾ ਅਤੇ ਇਨ੍ਹਾਂ ਨੂੰ ਹੋਰ ਕੋਈ ਰਾਹਤ ਨਹੀਂ ਮਿਲੇਗੀ।
ਇਸ ਪਾਲਿਸੀ ਨਾਲ ਦਰਜਾ ਚਾਰ ਮੁਲਾਜ਼ਮਾਂ ਉੱਤੇ ਵਾਧੂ ਦੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਆਊਟਸੋਰਸ, ਇਨਲਿਸਟਮੈਂਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਬਾਹਰ ਕੱਢ ਦਿੱਤਾ ਹੈ। ਅਜਿਹੀਆਂ ਨੀਤੀਆਂ ਦੇ ਵਿਰੋਧ ਵਿੱਚ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ 14-15 ਅਗਸਤ ਨੂੰ ਡੀਸੀ ਦਫ਼ਤਰ ਅੱਗੇ 24 ਘੰਟੇ ਦੀ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਰੋਸ ਮੁਜ਼ਾਹਰਾ ਕਰਕੇ ਝੰਡਾ ਲਹਿਰਾਉਣ ਆਏ ਮੰਤਰੀ ਰਾਹੀਂ ਮੰਗਾਂ ਦੇ ਯਾਦ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਜਾਣਗੇ। ਮੀਟਿੰਗ ਨੂੰ ਸੁਖਦੇਵ ਸਿੰਘ ਡਾਂਗੋਂ, ਰਕੇਸ ਕੁਮਾਰ ਸੁੰਢਾ, ਸੰਦੀਪ ਵਰਮਾ, ਇੰਦਰਜੀਤ ਸਿੰਘ, ਹਜ਼ਾਰੀ ਲਾਲ ਮੱਤੇਵਾੜਾ ਅਤੇ ਉਪਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement