For the best experience, open
https://m.punjabitribuneonline.com
on your mobile browser.
Advertisement

ਸਰਕਾਰੀ ’ਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਤਨਖਾਹਾਂ ਲਈ ਭੁੱਖ ਹੜਤਾਲ

07:36 AM Apr 04, 2024 IST
ਸਰਕਾਰੀ ’ਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਤਨਖਾਹਾਂ ਲਈ ਭੁੱਖ ਹੜਤਾਲ
ਯੂਨੀਵਰਸਿਟੀ ਦੇ ਗੇਟ ਅੱਗੇ ਧਰਨੇ ’ਤੇ ਬੈਠੇ ਮੁਲਾਜ਼ਮ।
Advertisement

ਸੰਜੀਵ ਹਾਂਡਾ
ਫ਼ਿਰੋਜ਼ਪੁਰ, 3 ਅਪਰੈਲ
ਤਨਖ਼ਾਹਾਂ ਲੈਣ ਲਈ ਪਿਛਲੇ ਸੱਤ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਅੱਜ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਪਹਿਲੇ ਦਿਨ ਪ੍ਰੋਫ਼ੈਸਰ ਦੀਪਇੰਦਰ ਸਿੰਘ ਅਤੇ ਤਲਵਿੰਦਰ ਸਿੰਘ ਨੇ ਇਸ ਦੀ ਸ਼ੁਰੂਆਤ ਕੀਤੀ। ਦੁਪਹਿਰ ਦੇ ਖਾਣੇ ਸਮੇਂ ਸਮੂਹ ਸਟਾਫ਼ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕੀਤੀ। ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਚੱਲ ਰਹੇ ਇਸ ਸੰਘਰਸ਼ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਤਨਖਾਹ ਦੀ ਗਰਾਂਟ ਵਧਾਉਣ ਬਾਰੇ ਪੱਤਰ ਜਾਰੀ ਨਹੀਂ ਕਰਦੀ, ਇਹ ਭੁੱਖ ਹੜਤਾਲ ਚੱਲਦੀ ਰਹੇਗੀ। ਦੱਸ ਦਈਏ ਕਿ ਤਨਖ਼ਾਹ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦਾ ਸਮੂਹ ਸਟਾਫ਼ 14 ਮਾਰਚ ਤੋਂ ਕਲਮ ਛੋੜ ਹੜਤਾਲ ’ਤੇ ਚੱਲ ਰਿਹਾ ਹੈ। ਸਰਕਾਰ ਨੂੰ ਨਾਂ ਤੇ ਮੁਲਾਜ਼ਮਾਂ ਦੀ ਤਨਖ਼ਾਹ ਦੇਣ ਦੀ ਫ਼ਿਕਰ ਹੈ ਤੇ ਨਾ ਹੀ ਵਿਦਿਆਰਥੀਆਂ ਦੀ ਪੜ੍ਹਾਈ ਦੀ ਚਿੰਤਾ ਨਜ਼ਰ ਆ ਰਹੀ ਹੈ। ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਡਾਕਟਰ ਕੁਲਭੂਸ਼ਣ ਅਗਨੀਹੋਤਰੀ, ਡਾਕਟਰ ਗੁਰਪ੍ਰੀਤ ਸਿੰਘ, ਡਾਕਟਰ ਰਾਕੇਸ਼ ਕੁਮਾਰ ਅਤੇ ਇੰਜਨੀਅਰ ਸਤਿੰਦਰ ਕੁਮਾਰ ਨੇ ਦੱਸਿਆ ਕਿ ਸਰਕਾਰ ਨੇ ਸਾਲ 2022 ਵਿਚ ਯੂਨੀਵਰਸਿਟੀ ਦੀ ਸਲਾਨਾ ਗਰਾਂਟ 15 ਕਰੋੜ ਤੋਂ ਵਧਾ ਕੇ ਦੁੱਗਣੀ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਹਰ ਸਾਲ ਇਸ ਵਾਅਦੇ ਤੋਂ ਮੁੱਕਰ ਜਾਂਦੀ ਹੈ। ਇਸ ਸਾਲ ਦੇ ਬਜਟ ਵਿਚ ਵੀ ਯੂਨੀਵਰਸਿਟੀ ਦੀ ਗਰਾਂਟ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਨਵੇਂ ਬਣੇ ਵਾਈਸ ਚਾਂਸਲਰ ਡਾਕਟਰ ਸੁਸ਼ੀਲ ਮਿੱਤਲ ਵੱਲੋਂ ਵੀ ਸਟਾਫ਼ ਨੂੰ ਛੇਤੀ ਤਨਖਾਹਾਂ ਜਾਰੀ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਨੇ ਉਨ੍ਹਾਂ ਦੀ ਵੀ ਨਹੀਂ ਸੁਣੀ।

Advertisement

Advertisement
Author Image

Advertisement
Advertisement
×