ਡੱਲੇਵਾਲ ਦੀ ਹਮਾਇਤ ’ਚ ਭੁੱਖ ਹੜਤਾਲ ਅੱਜ
08:24 AM Dec 20, 2024 IST
ਅੰਮ੍ਰਿਤਸਰ: ਸਿਹਤ ਵਿਭਾਗ ਦੀਆਂ ਪ੍ਰਮੁੱਖ ਜਥੇਬੰਦੀਆਂ, ਜਿਨ੍ਹਾਂ ਵਿੱਚ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਯੂਨੀਅਨ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਏਐੱਨਐੱਮ ਐੱਲਐੱਚਵੀ ਯੂਨੀਅਨ, ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ, ਪੈਰਾ ਮੈਡੀਕਲ ਅਤੇ ਹੈਲਥ ਐਂਪਲਾਈਜ਼ ਐਸੋਸੀਏਸ਼ਨ ਸ਼ਾਮਲ ਹਨ, ਵੱਲੋਂ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਦੀ ਅਗਵਾਈ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਦੀ ਹਮਾਇਤ ’ਚ 20 ਦਸੰਬਰ ਨੂੰ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਵਿਖੇ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement