For the best experience, open
https://m.punjabitribuneonline.com
on your mobile browser.
Advertisement

ਸਫ਼ਾਈ ਕਰਮਚਾਰੀਆਂ ਦੀ ਭੁੱਖ ਹੜਤਾਲ ਜਾਰੀ

08:04 AM Sep 29, 2024 IST
ਸਫ਼ਾਈ ਕਰਮਚਾਰੀਆਂ ਦੀ ਭੁੱਖ ਹੜਤਾਲ ਜਾਰੀ
ਭੁੱਖ ਹੜਤਾਲ ’ਤੇ ਬੈਠੇ ਨਗਰ ਕੌਂਸਲ ਲਾਲੜੂ ਦੇ ਸਫ਼ਾਈ ਕਰਮਚਾਰੀ।
Advertisement

ਸਰਬਜੀਤ ਸਿੰਘ ਭੱਟੀ
ਲਾਲੜੂ, 28 ਸਤੰਬਰ
ਨਗਰ ਕੌਂਸਲ ਲਾਲੜੂ ਦੇ ਦਫ਼ਤਰ ਅੱਗੇ ਕਾਰਜਸਾਧਕ ਅਫਸਰ ਖ਼ਿਲਾਫ਼ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਲਾਲੜੂ ਦੇ ਮੈਂਬਰਾਂ ਜਗਜੀਤ ਸਿੰਘ, ਅਮਰਨਾਥ, ਸੁਖਵਿੰਦਰ ਸਿੰਘ, ਅਮਿਤ, ਰਿੰਕੂ ਵਲੋਂ ਭੁੱਖ ਹੜਤਾਲ ਕੀਤੀ ਗਈ। ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਨੇ ਕਿਹਾ ਕਿ ਨਗਰ ਕੌਂਸਲ ਲਾਲੜੂ ਅਧੀਨ ਪਿਛਲੇ 10-12 ਸਾਲਾਂ ਤੋਂ ਬਤੌਰ ਸਫਾਈ ਮੁਲਾਜ਼ਮ ਕੰਮ ਕਰਦੇ ਕਿਰਤੀਆਂ ਦਾ ਠੇਕੇਦਾਰ ਵੱਲੋਂ ਪੀਐੱਫ, ਈਐੱਸਆਈ ਜਮ੍ਹਾਂ ਨਹੀਂ ਕਰਵਾਇਆ ਗਿਆ। ਇਸ ਖ਼ਿਲਾਫ਼ ਅੱਜ ਦੂਜੇ ਦਿਨ ਵੀ ਕਰਮਚਾਰੀਆਂ ਵੱਲੋਂ ਭੁੱਖ ਹੜਤਾਲ ਕੀਤੀ ਗਈ। ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਜਦ ਤੱਕ ਕੌਂਸਲ ਦੇ ਅਧਿਕਾਰੀਆਂ ਵੱਲੋਂ ਮੁਲਾਜ਼ਮ ਵਿਰੋਧੀ ਨੀਤੀਆਂ ਬੰਦ ਨਹੀਂ ਕੀਤੀਆਂ ਜਾਂਦੀਆਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਹਰ ਰੋਜ਼ ਵਰਕਰਾਂ ਵੱਲੋਂ ਭੁੱਖ ਹੜਤਾਲ ਕੀਤੀ ਜਾਵੇਗੀ।

Advertisement

Advertisement
Advertisement
Author Image

sanam grng

View all posts

Advertisement