ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਸਿੱਧਾ ਰਾਹ ਦਿਵਾਉਣ ਲਈ ਭੁੱਖ ਹੜਤਾਲ ਭਲਕੇ

07:01 AM Aug 12, 2024 IST
ਭੁੱਖ ਹੜਤਾਲ ਦੇ ਐਲਾਨ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਅਗਸਤ
ਸ਼ਹੀਦ ਸੁਖਦੇਵ ਥਾਪਰ ਦੇ ਲੁਧਿਆਣਾ ਸਥਿਤ ਜੱਦੀ ਘਰ ਨੂੰ ਸਿੱਧਾ ਰਾਹ ਦੇਣ ਵਿੱਚ ਕੀਤੀ ਜਾ ਰਹੀ ਦੇਰੀ ਵਿਰੁੱਧ ਰੋਸ ਪ੍ਰਗਟਾਉਂਦਿਆਂ ਸ਼ਾਹੀਦ ਦੇ ਵੰਸ਼ਜ਼ ਵੱਲੋਂ ਮੰਗਲਾਰ 13 ਅਗਸਤ ਨੂੰ ਮੁੱਖ ਮੰਤਰੀ ਦੇ ਘਰ ਦੇ ਬਾਹਰ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ, ਖੱਤਰੀ ਮਹਾਂ ਸਭਾ ਪੰਜਾਬ ਸਮੇਤ ਕਈ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਉਨ੍ਹਾਂ ਦੇ ਨਾਲ ਹੋਣਗੇ।
ਅੱਜ ਵੱਖ ਵੱਖ ਜਥੇਬੰਦੀਆਂ ਦੇ ਇਕੱਠ ਮੌਕੇ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ ਨਾਲ ਸਬੰਧਤ ਅਸ਼ੋਕ ਥਾਪਰ ਨੇ ਕਿਹਾ ਕਿ ਸ਼ਹੀਦ ਦੇ ਜ਼ੱਦੀ ਘਰ ਨੂੰ ਸਿੱਧਾ ਰਸਤਾ ਦੇਣ ਲਈ ਬਿਨਾਂ ਵਜ੍ਹਾ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ਼ਹੀਦ ਦੇ ਜੱਦੀ ਘਰ ਨੂੰ ਚੌੜਾ ਬਾਜ਼ਾਰ ਤੋਂ ਬੀਐਨਬੀ ਬੈਂਕ ਵਾਲੀ ਗਲੀ ਤੋਂ ਸਿੱਧਾ ਰਸਤਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰਸਤੇ ਵਿੱਚ ਆਉਂਦੀ 40-42 ਵਰਗ ਗਜ਼ ਜ਼ਮੀਨ ਕਰਕੇ ਮਾਮਲੇ ਨੂੰ ਬਿਨਾਂ ਵਜ੍ਹਾ ਉਲਝਾਇਆ ਜਾ ਰਿਹਾ ਹੈ। ਹਰ ਅਧਿਕਾਰੀ ਇੱਕ-ਦੂਜੇ ਵਿਭਾਗ ਨੂੰ ਚਿੱਠੀਆਂ ਲਿਖਣ ਵਿੱਚ ਹੀ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀਆਂ ਗੱਲਾਂ ਤਾਂ ਬਹੁਤ ਕਰਦੇ ਹਨ ਪਰ ਜਦੋਂ ਸ਼ਹੀਦਾਂ ਲਈ ਕੁੱਝ ਕਰਨ ਦੀ ਵਾਰੀ ਆਉਂਦੀ ਹੈ ਤਾਂ ਇੱਕ ਵਿਸ਼ੇਸ਼ ਸਮੂਹ ਦੇ ਸ਼ਹੀਦ ਹੀ ਨਜ਼ਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਹਿੰਦੂ ਸ਼ਹੀਦਾਂ ਸੁਖਦੇਵ ਥਾਪਰ, ਲਾਲ ਲਾਜਪਤ ਰਾਏ ਦੀ ਅਣਦੇਖੀ ਕੀਤੀ ਹੈ। ਹੁਣ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਗੂੜ੍ਹੀ ਨੀਂਦ ਵਿੱਚੋਂ ਉਠਾਉਣ ਦਾ ਪ੍ਰਣ ਕਰ ਲਿਆ ਹੈ। ਇਸ ਮੌਕੇ ਆਸ਼ੀਸ਼ ਬੋਨੀ, ਚੇਤਨ ਮਲਹੋਤਰਾ, ਅਜੇ ਧੋਨੀ, ਸੁਸ਼ੀਲ ਕਪੂਰ, ਰਮੇਸ਼ ਕੁਮਾਰ, ਅਸ਼ਵਨੀ ਕੁਮਾਰ, ਪ੍ਰਮੋਦ ਕੁਮਾਰ, ਵਿਜੇ ਸ਼ਰਮਾ, ਕਪਿਲ ਘਈ, ਰਮੇਸ਼, ਤ੍ਰਿਭੁਵਨ ਥਾਪਰ, ਸਿਮਰਜੋਤ ਸਿੰਘ, ਅੰਕਿਤ ਸ਼ਰਮਾ, ਹਿਮਾਂਸ਼ ਵਾਲੀਆ ਅਤੇ ਨਿਸ਼ਾਂਤ ਚੋਪੜਾ ਹਾਜ਼ਰ ਸਨ।

Advertisement

Advertisement