For the best experience, open
https://m.punjabitribuneonline.com
on your mobile browser.
Advertisement

ਬੱਸ ਦੀ ਫੇਟ ਵੱਜਣ ਕਾਰਨ ਪਤੀ-ਪਤਨੀ ਅਤੇ ਬੱਚਾ ਜ਼ਖ਼ਮੀ

07:32 AM Jul 17, 2024 IST
ਬੱਸ ਦੀ ਫੇਟ ਵੱਜਣ ਕਾਰਨ ਪਤੀ ਪਤਨੀ ਅਤੇ ਬੱਚਾ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਜ਼ੀਰਾ, 16 ਜੁਲਾਈ
ਇਥੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਪਿੰਡ ਬੰਡਾਲਾ ਨਜ਼ਦੀਕ ਬੱਸ ਦੀ ਫੇਟ ਵੱਜਣ ਨਾਲ ਇਕ ਵਿਅਕਤੀ, ਉਸ ਦੀ ਪਤਨੀ ਅਤੇ ਉਨ੍ਹਾਂ ਦਾ ਗੰਭੀਰ ਜ਼ਖ਼ਮੀ ਹੋ ਗਿਆ। ਸਿਵਲ ਹਸਪਤਾਲ ਜ਼ੀਰਾ ਵਿੱਚ ਜ਼ੇਰੇ ਇਲਾਜ ਮੋਟਰਸਾਈਕਲ ਸਵਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਬੱਚੇ ਸਮੇਤ ਤਲਵੰਡੀ ਭਾਈ ਵੱਲ ਜਾ ਰਿਹਾ ਸੀ ਤਾਂ ਜਿਵੇਂ ਹੀ ਉਹ ਜ਼ੀਰਾ ਐਂਟਰੀ ਪੁਆਇੰਟ ਗੇਟ ਨਜਦੀਕ ਪਿੰਡ ਬੰਡਾਲਾ ਕੋਲ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ, ਇਸ ਦੌਰਾਨ ਉਹ ਮੋਟਰਸਾਈਕਲ ਤੋਂ ਥੱਲੇ ਡਿੱਗ ਪਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਨੇੜਲੇ ਢਾਬੇ ਦੇ ਮਾਲਕ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿੱਚ ਪਹੁੰਚਾਇਆ।

Advertisement
Advertisement
Author Image

sukhwinder singh

View all posts

Advertisement
×