For the best experience, open
https://m.punjabitribuneonline.com
on your mobile browser.
Advertisement

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਪਤੀ-ਪਤਨੀ ਤੇ ਸੱਸ ਗ੍ਰਿਫ਼ਤਾਰ

08:37 AM Oct 26, 2024 IST
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਪਤੀ ਪਤਨੀ ਤੇ ਸੱਸ ਗ੍ਰਿਫ਼ਤਾਰ
Advertisement

ਨਵੀਂ ਦਿੱਲੀ, 25 ਅਕਤੂਬਰ
ਕੌਮੀ ਰਾਜਧਾਨੀ ਵਿੱਚ ਪੁਲੀਸ ਨੇ ਇੱਕ ਵਿਅਕਤੀ, ਉਸ ਦੀ ਪਤਨੀ ਅਤੇ ਉਸ ਦੀ ਸੱਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਾਜ ਕੁਮਾਰ (38), ਉਸ ਦੀ ਪਤਨੀ ਮਰੀਅਮ (25) ਅਤੇ ਉਸ ਦੀ ਸੱਸ ਪਰਵੀਨ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 80 ਲੱਖ ਰੁਪਏ ਦੀ 378 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ 7 ਅਕਤੂਬਰ ਨੂੰ ਇਕ ਵਿਅਕਤੀ ਕੋਲੋਂ 274 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।
ਪੁੱਛ-ਪੜਤਾਲ ਦੌਰਾਨ ਮੁਲਜ਼ਮ ਸਫੀਕੁਲ ਨੇ ਦੱਸਿਆ ਕਿ ਰਾਜ ਕੁਮਾਰ ਨਾਮ ਦਾ ਵਿਅਕਤੀ ਉਸ ਨੂੰ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ’ਤੇ ਉਨ੍ਹਾਂ ਇੱਕ ਟੀਮ ਗਠਿਤ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement