For the best experience, open
https://m.punjabitribuneonline.com
on your mobile browser.
Advertisement

ਠੱਗੀ ਦੇ ਮਾਮਲੇ ’ਚ ਪਤੀ-ਪਤਨੀ ਦਿੱਲੀ ਤੋਂ ਗ੍ਰਿਫ਼ਤਾਰ

06:58 AM Jun 19, 2024 IST
ਠੱਗੀ ਦੇ ਮਾਮਲੇ ’ਚ ਪਤੀ ਪਤਨੀ ਦਿੱਲੀ ਤੋਂ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 18 ਜੂਨ
ਪੁਲੀਸ ਦੀ ਸਾਈਬਰ ਕ੍ਰਾਈਮ ਟੀਮ ਨੇ ਇੱਕ ਮਹਿਲਾ ਤੋਂ 65 ਲੱਖ ਰੁਪਏ ਠੱਗਣ ਵਾਲੇ ਮੁੱਖ ਮੁਲਜ਼ਮ ਪਤੀ-ਪਤਨੀ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੁਮਿਤ ਕੁਮਾਰ ਵਾਸੀ ਕਰਾਵਲ ਨਗਰ ਦਿੱਲੀ ਅਤੇ ਤਾਨੀਆ ਪਤਨੀ ਸੁਮਿਤ ਕੁਮਾਰ ਵਾਸੀ ਅੰਬੇਡਕਰ ਨਗਰ ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲੀਸ ਨੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਹਨ। ਐੱਸਪੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਪੰਜ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਧੋਖਾਧੜੀ ਦੀ ਰਕਮ ਬਰਾਮਦ ਕੀਤੀ ਜਾਵੇਗੀ।

Advertisement

Advertisement
Advertisement
Author Image

joginder kumar

View all posts

Advertisement