ਸੱਟਾ ਲਾਉਣ ਦੇ ਦੋਸ਼ ਹੇਠ ਪਤੀ-ਪਤਨੀ ਕਾਬੂ
06:53 AM Jul 24, 2024 IST
Advertisement
ਪੱਤਰ ਪ੍ਰੇਰਕ
ਸਮਾਣਾ, 23 ਜੁਲਾਈ
ਸਿਟੀ ਪੁਲੀਸ ਨੇ ਪਤੀ-ਪਤਨੀ ਨੂੰ ਸੱਟਾ ਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ, ਜਿਨ੍ਹਾਂ ਕੋਲੋਂ ਲਗਪਗ 3,95,650 ਰੁਪਏ ਬਰਾਮਦ ਹੋਏ ਹਨ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਗੁਲਾਬ ਰਾਮ ਅਤੇ ਉਸ ਦੀ ਪਤਨੀ ਜੋਗਿੰਦਰੋ ਵਾਸੀ ਮਲਕਾਣਾ ਪੱਤੀ ਸਮਾਣਾ ਵਜੋਂ ਹੋਈ। ਸਿਟੀ ਪੁਲੀਸ ਮੁਖੀ ਇੰਸਪੈਕਟਰ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਏਐੱਸਆਈ ਜੱਜਪਾਲ ਸਿੰਘ ਨੇ ਪੁਲੀਸ ਪਾਰਟੀ ਸਣੇ ਮੁਲਜ਼ਮਾਂ ਵੱਲੋਂ ਆਪਣੇ ਘਰ ਦੇ ਬਾਹਰ ਸੱਟਾ ਲਗਵਾਉਣ ਸਬੰਧੀ ਸੂਚਨਾ ਮਿਲੀ ਸੀ। ਇਸ ਮਗਰੋਂ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਇਕ ਬੈਗ ’ਚੋਂ ਲਗਪਗ 3,95,650 ਰੁਪਏ ਬਰਾਮਦ ਹੋਣ ’ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ।
Advertisement
Advertisement
Advertisement