ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ਨਾਲ ਕਾਰ ਟਕਰਾਉਣ ਕਾਰਨ ਪਤੀ-ਪਤਨੀ ਦੀ ਮੌਤ

07:56 AM Jun 04, 2024 IST
ਜੰਡੋਕੇ ਸਰਹਾਲੀ ਨੇੜੇ ਵਾਪਰੇ ਹਾਦਸੇ ਵਿਚ ਨੁਕਸਾਨੀ ਗਈ ਕਾਰ।

ਗੁਰਬਖਸ਼ਪੁਰੀ
ਤਰਨ ਤਾਰਨ, 3 ਜੂਨ
ਤਰਨ ਤਾਰਨ-ਪੱਟੀ ਸੜਕ ’ਤੇ ਪਿੰਡ ਜੰਡੋਕੇ ਸਰਹਾਲੀ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਲੜਕਾ ਵਾਲ-ਵਾਲ ਬਚ ਗਿਆ| ਮ੍ਰਿਤਕਾਂ ਦੀ ਸ਼ਨਾਖਤ ਦਰਸ਼ਨ ਸਿੰਘ (65) ਅਤੇ ਉਸ ਦੀ ਪਤਨੀ ਰਾਜਵੰਤ ਕੌਰ (60) ਵਾਸੀ ਮੁਹੱਲਾ ਭੁੱਲਰਾਂ ਵਾਲਾ, ਪੱਟੀ ਵਜੋਂ ਹੋਈ ਹੈ| ਉਹ ਆਪਣੇ ਲੜਕੇ ਨਵਤੇਜਬਿੰਦਰ ਸਿੰਘ ਨਾਲ ਕਾਰ ’ਤੇ ਤਰਨ ਤਾਰਨ ਤੋਂ ਪੱਟੀ ਵਾਪਸ ਜਾ ਰਹੇ ਸਨ| ਰਸਤੇ ਵਿੱਚ ਜੰਡੋਕੇ ਸਰਹਾਲੀ ਨੇੜੇ ਬੱਜਰੀ ਦਾ ਭਰਿਆ ਟਰੱਕ ਖੜ੍ਹਾ ਸੀ। ਹਨੇਰੇ ਵਿੱਚ ਨਵਤੇਜਬਿੰਦਰ ਸਿੰਘ ਨੂੰ ਟਰੱਕ ਦਾ ਪਤਾ ਨਹੀਂ ਲੱਗਾ ਅਤੇ ਉਨ੍ਹਾਂ ਦੀ ਕਾਰ ਸੜਕ ’ਤੇ ਖੜ੍ਹੇ ਟਰੱਕ ਪਿੱਛੇ ਟਕਰਾਉਣ ਮਗਰੋਂ ਸੜਕ ਕਿਨਾਰੇ ਦਰੱਖਤ ਨਾਲ ਜਾ ਵੱਜੀ|
ਨਵਤੇਜਬਿੰਦਰ ਦੇ ਭਰਾ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮਾਂ ਨੇ ਹਸਪਤਾਲ ਜਾ ਕੇ ਦਮ ਤੋੜਿਆ| ਨਵਤੇਜਬਿੰਦਰ ਸਿੰਘ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ| ਪੱਟੀ ਦੇ ਡੀਐੱਸਪੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਰਹਾਲੀ ਪੁਲੀਸ ਨੇ ਟਰੱਕ ਚਾਲਕ ਖ਼ਿਲਾਫ਼ ਧਾਰਾ 304-ਏ, 279, 427, 283 ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement