For the best experience, open
https://m.punjabitribuneonline.com
on your mobile browser.
Advertisement

ਫੌਜੀ ਵਾਹਨ ਦੀ ਫੇਟ ਲੱਗਣ ਕਾਰਨ ਪਤੀ-ਪਤਨੀ ਜ਼ਖ਼ਮੀ

08:41 AM Aug 21, 2024 IST
ਫੌਜੀ ਵਾਹਨ ਦੀ ਫੇਟ ਲੱਗਣ ਕਾਰਨ ਪਤੀ ਪਤਨੀ ਜ਼ਖ਼ਮੀ
ਹਾਦਸੇ ’ਚ ਜ਼ਖ਼ਮੀ ਮਹਿਲਾ ਇਲਾਜ ਅਧੀਨ। -ਫੋਟੋ: ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 20 ਅਗਸਤ
ਮਲਿਕਪੁਰ ਚੌਕ ਵਿੱਚ ਫੌਜੀ ਵਾਹਨ ਦੀ ਫੇਟ ਲੱਗਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ 53 ਸਾਲਾ ਸਰੂਪ ਕੁਮਾਰ ਅਤੇ ਉਸ ਦੀ ਪਤਨੀ ਮਮਤਾ ਦੇਵੀ ਵਾਸੀ ਛੋਟਾ ਦੌਲਤਪੁਰ, ਪਠਾਨਕੋਟ ਵਜੋਂ ਹੋਈ ਹੈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਸਰੂਪ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲਾ ਇਲਾਜ ਦੇਣ ਬਾਅਦ ਰੈਫਰ ਕਰ ਦਿੱਤਾ ਗਿਆ।
ਜ਼ਖ਼ਮੀ ਮਮਤਾ ਦੇਵੀ ਨੇ ਦੱਸਿਆ ਕਿ ਉਹ ਆਪਣੇ ਪਤੀ ਦੇ ਨਾਲ ਸੁਜਾਨਪੁਰ ਸਥਿਤ ਬਾਗ ਵਾਲੀ ਮਾਤਾ ਦੇ ਮੰਦਰ ਵਿੱਚ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਮਲਿਕਪੁਰ ਚੌਕ ’ਤੇ ਪਹੁੰਚੇ ਤਾਂ ਸਾਹਮਣੇ ਚੱਲ ਰਿਹਾ ਫੌਜੀ ਵਾਹਨ ਅਚਾਨਕ ਮੋੜ ਲੈ ਗਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਫੌਜੀ ਵਾਹਨ ਦੀ ਲਪੇਟ ਵਿੱਚ ਆ ਗਿਆ।

ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਰਾਹਗੀਰ ਦੀ ਮੌਤ

ਫਗਵਾੜਾ (ਪੱਤਰ ਪ੍ਰੇਰਕ): ਇੱਥੋਂ ਦੇ ਮੇਹਟਾਂ ਮੇਹਲੀ ਬਾਈਪਾਸ ’ਤੇ ਪਲਾਹੀ ਚੌਕ ਲਾਗੇ ਤੇਜ਼ ਰਫ਼ਤਾਰੀ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਰਾਹਗੀਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਪੁੱਤਰ ਰੂਪ ਲਾਲ ਵਾਸੀ ਨਾਨਕ ਨਗਰੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਜਾਂਚ ਅਧਿਕਾਰੀ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤੀ ਹੈ ਅਤੇ ਵਾਰਸਾਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲੀਸ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Author Image

Advertisement