ਸੜਕ ਹਾਦਸੇ ’ਚ ਪਤੀ-ਪਤਨੀ ਜ਼ਖ਼ਮੀ
06:41 AM Sep 04, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 3 ਸਤੰਬਰ
ਪੁਲੀਸ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਅਬੈਸ ਸੈਣੀ ਨੇ ਦੱਸਿਆ ਕਿ ਉਹ ਕੱਲ੍ਹ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਪਿੰਡ ਰਾਏਵਾਲੀ ਤੋਂ ਵਾਪਸ ਆ ਰਿਹਾ ਸੀ। ਉਨ੍ਹਾਂ ਪਿੰਡ ਛੱਤ ਲਾਈਟ ਪੁਆਇੰਟ ਕੋਲ ’ਤੇ ਰੈਡ ਲਾਈਟ ਹੋਣ ਕਰ ਕੇ ਆਪਣਾ ਮੋਟਰਸਾਈਕਲ ਰੋਕ ਲਿਆ। ਇਸ ਦੌਰਾਨ ਪਿੱਛੇ ਤੋਂ ਆ ਰਹੇ ਟਰੱਕ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਫ਼ਰਾਰ ਹੋ ਗਿਆ। ਲੋਕਾਂ ਨੇ ਉਨ੍ਹਾਂ ਨੂੰ ਜੀਐਮਸੀਐੱਚ ਸੈਕਟਰ-32 ਚੰਡੀਗੜ੍ਹ ਭਰਤੀ ਕਰਵਾਇਆ। ਏਐੱਸਆਈ ਰਜੇਸ਼ ਚੌਹਾਨ ਨੇ ਦੱਸਿਆ ਕਿ ਪੁਲੀਸ ਜਾਂਚ ਕਰ ਰਹੀ ਹੈ।
Advertisement
Advertisement
Advertisement