ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਦਸੇ ’ਚ ਪਤੀ-ਪਤਨੀ ਜ਼ਖ਼ਮੀ

10:11 AM Sep 16, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਸਤੰਬਰ
ਥਾਣਾ ਲਾਡੋਵਾਲ ਅਧੀਨ ਪੈਂਦੇ ਟੌਲ ਪਲਾਜ਼ਾ ਨੇੜੇ ਅੱਜ ਸਵੇਰੇ ਫਿਲੌਰ ਵਾਲੇ ਪਾਸੇ ਤੋਂ ਮੋਟਰਸਾਈਕਲ ’ਤੇ ਆ ਰਹੇ ਪਤੀ-ਪਤਨੀ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਟਰੱਕ ਨੇ ਔਰਤ ਨੂੰ ਦਰੜ ਦਿੰਤਾ ਜਦਕਿ ਮੋਟਰਸਾਈਕਲ ਸਵਾਰ ਉਸ ਦਾ ਪਤੀ ਮਾਮੂਲੀ ਜ਼ਖ਼ਮੀ ਹੋਇਆ। ਉਸ ਨੂੰ ਫਸਟ ਏਡ ਮਗਰੋਂ ਛੁੱਟੀ ਦੇ ਦਿੱਤੀ ਗਈ। ਪੁਲੀਸ ਵੱਲੋਂ ਐਂਬੂਲੈਂਸ ਦੀ ਮਦਦ ਨਾਲ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸਟਾਫ ਵੱਲੋਂ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖਮੀ ਪਤੀ-ਪਤਨੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

Advertisement

Advertisement