ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੋਲੈਰੋ ਗੱਡੀ ਨਾਲ ਹੋਈ ਟੱਕਰ ਵਿੱਚ ਪਤੀ-ਪਤਨੀ ਹਲਾਕ

03:35 PM Sep 16, 2023 IST
featuredImage featuredImage
ਹਾਦਸਾਗ੍ਰਸਤ ਗੱਡੀ ਅਤੇ ਮੋਟਰਸਾਈਕਲ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 16 ਸਤੰਬਰ
ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਨਾਨੋਵਾਲ ਖੁਰਦੇ ਦੇ ਸਾਹਮਣੇ ਅੱਜ ਦੁਪਹਿਰ ਸਮੇਂ ਵਾਪਰੇ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਕਮਲਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨਾਨੋਵਾਲ ਕਲਾਂ ਨੇ ਦੱਸਿਆ ਕਿ ਉਸ ਦੇ ਮਾਤਾ ਪਿਤਾ ਨਿਰਮਲ ਸਿੰਘ ਅਤੇ ਤਰਸੇਮ ਕੌਰ ਦੁਪਹਿਰ ਸਮੇਂ ਮੋਟਰਸਾਈਕਲ ਉੱਤੇ ਕਸਬਾ ਭੈਣੀ ਮੀਆਂ ਖਾਂ ਤੋਂ ਪਿੰਡ ਨੂੰ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਨਾਨੋਵਾਲ ਖ਼ੁਰਦ ਦੇ ਨੇੜੇ ਤੋਂ ਗੁਜ਼ਰ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਬੋਲੈਰੋ ਗੱਡੀ (ਨੰ. ਪੀਬੀ 07 ਏਐੱਫ 3609) ਨੇ ਅਗਲੇ ਪਾਸੇ ਤੋਂ ਸਿੱਧੀ ਟੱਕਰ ਮਾਰ ਕੇ ਦੋਵਾਂ ਨੂੰ ਬੁਰੀ ਤਰਾਂ ਕੁਚਲ ਦਿੱਤਾ। ਜੋੜੇ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਘਟਨਾ ਸਥਾਨ ਉੱਤੇ ਥਾਣਾ ਭੈਣੀ ਮੀਆਂ ਖਾਂ ਦੀ ਪੁਲੀਸ ਨੇ ਪਹੁੰਚ ਕੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਜਦੋਂ ਕਿ ਗੱਡੀ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

Advertisement

Advertisement