ਪਤਨੀ ਦੀ ਸ਼ਿਕਾਇਤ ’ਤੇ ਚਾਰ ਗਰਾਮ ਚਿੱਟਾ ਸਣੇ ਪਤੀ ਕਾਬੂ
07:05 AM Jun 18, 2024 IST
Advertisement
ਪੱਤਰ ਪ੍ਰੇਰਕ
ਸਮਾਣਾ 17 ਜੂਨ
ਘੱਗਾ ਪੁਲੀਸ ਨੇ ਪਿੰਡ ਡਰੋਲਾ ਦੇ ਇੱਕ ਘਰ ਵਿੱਚ ਛਾਪਾ ਮਾਰ ਕੇ 4 ਗ੍ਰਾਮ ਚਿੱਟਾ ਬਰਾਮਦ ਹੋਣ ’ਤੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲੀਸ ਨੇ ਉਸ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਵਜੋਂ ਹੋਈ। ਜਾਂਚ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਤਨੀ ਮਨਦੀਪ ਕੌਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਕਾਰਵਾਈ ਕੀਤੀ ਹੈ। ਪੜਤਾਲ ਦੌਰਾਨ ਲਵਜੀਤ ਸਿੰਘ ਨੂੰ ਨਸ਼ੇ ਦਾ ਆਦੀ ਪਾਇਆ, ਜਿਸ ਤੋਂ ਬਾਅਦ ਪੁਲੀਸ ਪਾਰਟੀ ਵੱਲੋਂ ਮੁਲਜ਼ਮ ਦੇ ਘਰ ਰੇਡ ਦੌਰਾਨ ਚਾਰ ਗ੍ਰਾਮ ਚਿੱਟਾ ਬਰਾਮਦ ਹੋਣ ਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਮਿਲੇ ਹੁਕਮ ਅਨੁਸਾਰ ਜੇਲ੍ਹ ਭੇਜ ਦਿੱਤਾ ਗਿਆ।
Advertisement
Advertisement
Advertisement