For the best experience, open
https://m.punjabitribuneonline.com
on your mobile browser.
Advertisement

ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਪਤੀ ਦੀ ਮੌਤ; ਪਤਨੀ ਗੰਭੀਰ ਜ਼ਖ਼ਮੀ

05:54 AM Apr 28, 2024 IST
ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਪਤੀ ਦੀ ਮੌਤ  ਪਤਨੀ ਗੰਭੀਰ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 27 ਅਪਰੈਲ
ਭਵਾਨੀਗੜ੍ਹ -ਸੁਨਾਮ ਮੁੱਖ ਮਾਰਗ ’ਤੇ ਬੀਤੀ ਸ਼ਾਮ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਇਸ ਸਬੰਧੀ ਏਐੱਸਆਈ ਸੁਖਦੇਵ ਸਿੰਘ ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਬੀਤੀ ਸ਼ਾਮ ਸਰਬਜੀਤ ਸਿੰਘ ਵਾਸੀ ਜਲਾਹਾ ਖੇੜੀ ਪਟਿਆਲਾ ਅਤੇ ਉਸ ਦੀ ਪਤਨੀ ਗੁਰਪ੍ਰੀਤ ਕੌਰ ਆਪਣੇ ਮੋਟਰਸਾਈਕਲ ਰਾਹੀਂ ਸੁਨਾਮ ਵੱਲ ਜਾ ਰਹੇ ਸਨ ਕਿ ਦੂਜੇ ਪਾਸੇ ਤੋਂ ਆ ਰਹੀ ਪੀਆਰਟੀਸੀ ਦੀ ਬੱਸ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸਰਬਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦੀ ਪਤਨੀ ਗੁਰਪ੍ਰੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਸੜਕ ਸੁਰੱਖਿਆ ਪੁਲੀਸ ਵੱਲੋਂ ਜ਼ਖ਼ਮੀ ਔਰਤ ਨੂੰ ਪਟਿਆਲਾ ਦਾਖਲ ਕਰਵਾਇਆ ਗਿਆ। ਪੁਲੀਸ ਨੇ ਪੀਆਰਟੀਸੀ ਬੱਸ ਦੇ ਡਰਾਈਵਰ ਬਾਵਾ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Advertisement

Advertisement
Author Image

joginder kumar

View all posts

Advertisement
Advertisement
×