ਚਰਿੱਤਰ ’ਤੇ ਸ਼ੱਕ ਕਾਰਨ ਪਤੀ ਵੱਲੋਂ ਪਤਨੀ ਦਾ ਕਤਲ
08:55 AM Sep 28, 2024 IST
ਪੱਤਰ ਪ੍ਰੇਰਕ
ਮਾਨਸਾ, 27 ਸਤੰਬਰ
ਮਾਨਸਾ ਜ਼ਿਲ੍ਹੇ ਦੇ ਪਿੰਡ ਰਾਏਪੁਰ ’ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਿਆਂ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਥਾਣਾ ਜੌੜਕੀਆਂ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤੀ ਹੈ। ਥਾਣਾ ਜੌੜਕੀਆਂ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਰਾਏਪੁਰ ਦੇ ਬਲਵੀਰ ਸਿੰਘ ਵੱਲੋਂ ਆਪਣੀ ਪਤਨੀ ਮਨਪ੍ਰੀਤ ਕੌਰ (28) ਦੇ ਚਰਿੱਤਰ ’ਤੇ ਸ਼ੱਕ ਕਰਨ ਕਾਰਨ ਘਰ ਵਿੱਚ ਕਲੇਸ਼ ਰਹਿੰਦਾ ਸੀ। ਕੁਝ ਦਿਨ ਪਹਿਲਾਂ ਉਸ ਦੀ ਪਤਨੀ ਪੇਕਿਓਂ ਵਾਪਸ ਆਈ ਸੀ। ਲੰਘੀ ਸਵੇਰ ਬਲਵੀਰ ਸਿੰਘ ਨੇ ਆਪਣੀ ਪਤਨੀ ਮਨਪ੍ਰੀਤ ਕੌਰ ਦੀ ਤੇਜ਼ ਹਥਿਆਰ ਨਾਲ ਹੱਤਿਆ ਕਰ ਦਿੱਤਾ। ਵਾਰਦਾਤ ਮਗਰੋਂ ਮੁਲਜ਼ਮ ਫਰਾਰ ਹੋ ਗਿਆ। ਪੁਲੀਸ ਨੇ ਮਨਪ੍ਰੀਤ ਕੌਰ ਦੇ ਪਿਤਾ ਕਸ਼ਮੀਰ ਸਿੰਘ ਵਾਸੀ ਰਾਮਗੜ੍ਹ (ਹਰਿਆਣਾ) ਦੇ ਬਿਆਨਾਂ ’ਤੇ ਬਲਵੀਰ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement