ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਕਰੇਨ ਜੰਗ ਸਬੰਧੀ ਲਗਾਤਾਰ ਭਾਰਤ ਤੇ ਚੀਨ ਦੇ ਸੰਪਰਕ ’ਚ ਹਾਂ: ਪੂਤਿਨ

05:19 PM Sep 05, 2024 IST
ਰੂਸ ਦੇ ਵਲਾਦੀਵੋਸਤੋਕ ਵਿਚ ਵੀਰਵਾਰ ਨੂੰ ਈਸਟਰਨ ਇਕਨੌਮਿਕ ਫੋਰਮ (ਈਈਐਫ਼) ਦੇ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਰੂਸੀ ਸਦਰ ਵਲਾਦੀਮੀਰ ਪੂਤਿਨ। ਫੋਟੋ: ਰਾਇਟਰਜ਼

ਮਾਸਕੋ, 5 ਸਤੰਬਰ
Russia-Ukraine conflict: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਨਾਲ ਰੂਸ ਦੀ ਜਾਰੀ ਜੰਗ ਦੇ ਮਾਮਲੇ ਉਤੇ ਲਗਾਤਾਰ ਭਾਰਤ, ਚੀਨ ਅਤੇ ਬਰਾਜ਼ੀਲ ਦੇ ਸੰਪਰਕ ਵਿਚ ਹਨ।
ਰੂਸੀ ਖ਼ਬਰ ਏਜੰਸੀ ‘ਤਾਸ’ ਦੀ ਰਿਪੋਰਟ ਮੁਤਾਬਕ ਉਨ੍ਹਾਂ ਇਹ ਵੀ ਕਿਹਾ ਕਿ ਇਹ ਤਿੰਨੇ ਮੁਲਕ ਮਸਲੇ ਦੇ ਹੱਲ ਲਈ ਸੰਜੀਦਾ ਕੋਸ਼ਿਸ਼ਾਂ ਕਰ ਰਹੇ ਹਨ। ਖ਼ਬਰ ਏਜੰਸੀ ਮੁਤਾਬਕ ਉਨ੍ਹਾਂ ਕਿਹਾ, ‘‘ਅਸੀਂ ਆਪਣੇ ਦੋਸਤਾਂ ਤੇ ਭਾਈਵਾਲਾਂ ਦਾ ਸਤਿਕਾਰ ਕਰਦੇ ਹਾਂ, ਜੋ ਮੇਰੇ ਖ਼ਿਆਲ ਵਿਚ ਇਸ ਟਰਕਾਅ ਨਾਲ ਜੁੜੇ ਹੋਏ ਮੁੱਦਿਆਂ ਦੇ ਹੱਲ ਲਈ ਸੰਜੀਦਾ ਕੋਸ਼ਿਸ਼ਾਂ ਕਰ ਰਹੇ ਹਨ, ਖ਼ਾਸਕਰ ਚੀਨ, ਬਰਾਜ਼ੀਲ ਅਤੇ ਭਾਰਤ। ਮੈਂ ਇਸ ਮੁੱਦੇ ਉਤੇ ਆਪਣੇ ਇਨ੍ਹਾਂ ਦੋਸਤਾਂ ਨਾਲ ਲਗਾਤਾਰ ਰਾਬਤਾ ਰੱਖਦਾ ਹਾਂ।’’
ਰੂਸ ਦੇ ਵਲਾਦੀਵੋਸਤੋਕ ਵਿਚ ਪੂਰਬੀ ਆਰਥਿਕ ਫੋਰਮ (ਈਈਐਫ਼ - Eastern Economic Forum) ਦੇ ਹੋਏ ਪਲੈਨਰੀ ਸੈਸ਼ਨ ਬਾਰੇ ਰਿਪੋਰਟਿੰਗ ਕਰਦਿਆਂ ਅਮਰੀਕੀ ਮੀਡੀਆ ਪੋਰਟਲ ‘ਪੋਲਿਟਿਕੋ’ ਨੇ ਵੀ ਸ੍ਰੀ ਪੂਤਿਨ ਦੇ ਹਵਾਲੇ ਨਾਲ ਕਿਹਾ, ‘‘ਜੇ ਯੂਕਰੇਨ ਦੀ ਗੱਲਬਾਤ ਕਰਨ ਦੀ ਖ਼ਾਹਿਸ਼ ਹੋਵੇ, ਤਾਂ ਮੈਂ ਅਜਿਹਾ ਕਰ ਸਕਦਾ ਹਾਂ।’’
ਪੂਤਿਨ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯੂਕਰੇਨ ਦੇ ਕੀਤੇ ਗਏ ਇਤਿਹਾਸਕ ਦੌਰੇ ਅਤੇ ਉਨ੍ਹਾਂ ਵੱਲੋਂ ਮੁਲਕ ਦੇ ਸਦਰ ਵੋਲੋਦੀਮੀਰ ਜ਼ੇਲੈਂਸਕੀ ਨਾਲ ਕੀਤੀ ਗਈ ਗੱਲਬਾਤ ਤੋਂ ਦੋ ਹਫ਼ਤਿਆਂ ਦੌਰਾਨ ਆਈ ਹੈ।
ਰੂਸੀ ਰਾਸ਼ਟਰਪਤੀ ਦੇ ਤਰਜਮਾਨ ਦਮਿਤਰੀ ਪੈਸਕੋਵ ਨੇ ਵੀ ਵੱਖਰੇ ਤੌਰ ’ਤੇ ਕਿਹਾ ਕਿ ਯੂਕਰੇਨ ਨਾਲ ਗੱਲਬਾਤ ਅੱਗੇ ਵਧਾਉਣ ਵਿਚ ਭਾਰਤ ਮਦਦਗਾਰ ਹੋ ਸਕਦਾ ਹੈ। -ਪੀਟੀਆਈ

Advertisement

Advertisement