ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜ ਭਵਨ ਵਿੱਚ ਤਾਇਨਾਤ ਪੁਲੀਸ ਤੋਂ ਮੈਨੂੰ ਖ਼ਤਰਾ: ਬੋਸ

07:07 AM Jun 21, 2024 IST

ਕੋਲਕਾਤਾ, 20 ਜੂਨ
ਪੱਛਮੀ ਬੰਗਾਲ ਦੇ ਰਾਜਪਾਲ ਸੀ.ਵੀ. ਆਨੰਦ ਬੋਸ ਨੇ ਅੱਜ ਇੱਥੇ ਕਿਹਾ ਕਿ ਰਾਜ ਭਵਨ ਵਿੱਚ ਤਾਇਨਾਤ ਕੋਲਕਾਤਾ ਪੁਲੀਸ ਦੀ ਟੁਕੜੀ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਖ਼ਤਰਾ ਹੈ। ਬੋਸ ਨੇ ਹਾਲ ਹੀ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਰਾਜ ਭਵਨ ਕੰਪਲੈਕਸ ਖਾਲੀ ਕਰਨ ਦਾ ਹੁਕਮ ਦਿੱਤਾ ਸੀ ਜਿਸ ਤੋਂ ਕੁਝ ਦਿਨਾਂ ਬਾਅਦ ਇਹ ਬਿਆਨ ਸਾਹਮਣੇ ਆਇਆ ਹੈ। ਹਾਲਾਂਕਿ, ਪੁਲੀਸ ਮੁਲਾਜ਼ਮ ਅਜੇ ਵੀ ਰਾਜ ਭਵਨ ਵਿੱਚ ਹੀ ਤਾਇਨਾਤ ਹਨ। ਬੋਸ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ, ‘‘ਮੇਰੇ ਕੋਲ ਕਾਰਨ ਹਨ ਜਿਨ੍ਹਾਂ ਕਰ ਕੇ ਮੈਨੂੰ ਲੱਗਦਾ ਹੈ ਕਿ ਮੌਜੂਦਾ ਇੰਚਾਰਜ ਅਤੇ ਉਨ੍ਹਾਂ ਦੀ ਪੁਲੀਸ ਪਾਰਟੀ ਮੇਰੀ ਨਿੱਜੀ ਸੁਰੱਖਿਆ ਲਈ ਖ਼ਤਰਾ ਹੈ।’’ ਉਨ੍ਹਾਂ ਕਿਹਾ, ‘‘ਮੈਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੂਚਿਤ ਕੀਤਾ ਕਿ ਰਾਜ ਭਵਨ ਵਿੱਚ ਕੋਲਕਾਤਾ ਪੁਲੀਸ ਦੇ ਨਾਲ ਮੈਂ ਅਸੁਰੱਖਿਅਤ ਮਹਿਸੂਸ ਕਰ ਰਿਹਾ ਹਾਂ ਪਰ ਕੋਈ ਕਾਰਵਾਈ ਨਹੀਂ ਹੋਈ।’’ ਰਾਜ ਭਵਨ ਦੇ ਸੂਤਰਾਂ ਨੇ ਦੱਸਿਆ ਕਿ ਬੋਸ ਨੇ ਸੂਬਾ ਸਰਕਾਰ ਨੂੰ ਰਾਜ ਭਵਨ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਵੱਲੋਂ ਲਗਾਤਾਰ ਜਾਸੂਸੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਕੀਤੀਆਂ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ (ਪੁਲੀਸ ਮੁਲਾਜ਼ਮ) ਬਾਹਰਲੇ ਪ੍ਰਭਾਵਸ਼ਾਲੀ ਲੋਕਾਂ ਦੇ ਕਹਿਣ ’ਤੇ ਅਜਿਹਾ ਕਰ ਰਹੇ ਹਨ। ਬੋਸ ਨੇ ਕਿਹਾ, ‘‘ਇੱਥੇ ਤਾਇਨਾਤ ਪੁਲੀਸ ਮੁਲਾਜ਼ਮ ਮੇਰੀ ਅਤੇ ਮੇਰੇ ਅਧਿਕਾਰੀਆਂ ਦੀਆਂ ਗਤੀਵਿਧੀਆਂ ਦੀ ਜਾਸੂਸੀ ਕਰ ਰਹੇ ਹਨ। ਉਨ੍ਹਾਂ ਨੂੰ ਸਰਕਾਰ ਵਿੱਚ ਬੈਠੇ ਆਪਣੇ ਸਿਆਸੀ ਆਕਾਵਾਂ ਦਾ ਮੌਨ ਸਮਰਥਨ ਪ੍ਰਾਪਤ ਹੈ। ਇਹ ਸੰਵਿਧਾਨ ਦੀ ਉਲੰਘਣਾ ਹੈ।’’ ਉਨ੍ਹਾਂ ਕਿਹਾ, ‘‘ਪੁਲੀਸ ਵਿਭਾਗ ਵਿੱਚ ਉੱਚ ਅਧਿਕਾਰੀਆਂ ਦੀ ਜਾਣਕਾਰੀ ਤੋਂ ਬਿਨਾ ਅਜਿਹਾ ਕਰਨਾ ਸੰਭਵ ਨਹੀਂ ਹੈ ਤੇ ਪੁਲੀਸ ਗ੍ਰਹਿ ਵਿਭਾਗ ਅਧੀਨ ਆਉਂਦੀ ਹੈ ਜੋ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਕੋਲ ਹੀ ਹੈ।’’ -ਪੀਟੀਆਈ

Advertisement

ਰਾਜ ਭਵਨ ਵਿੱਚ ਸੂਬੇ ਦੇ ਸਥਾਪਨਾ ਦਿਵਸ ਸਬੰਧੀ ਸਮਾਰੋਹਾਂ ਤੋਂ ਮਮਤਾ ਸਰਕਾਰ ਨੇ ਕੀਤਾ ਕਿਨਾਰਾ

ਕੋਲਕਾਤਾ: ਪੱਛਮੀ ਬੰਗਾਲ ਦਾ ਸਥਾਪਨਾ ਦਿਵਸ ਅੱਜ ਇੱਥੇ ਰਾਜ ਭਵਨ ਵਿੱਚ ਮਨਾਇਆ ਗਿਆ। ਇਸ ਦੌਰਾਨ ਸੂਬਾ ਸਰਕਾਰ ਦੇ ਅਮਲੇ ਅਤੇ ਸੂਬੇ ਦੇ ਮੰਤਰੀ ਮੰਡਲ ਦੇ ਮੈਂਬਰਾਂ ਨੇ ਆਪਣੇ ਆਪ ਨੂੰ ਇਸ ਪ੍ਰੋਗਰਾਮ ਤੋਂ ਦੂਰ ਹੀ ਰੱਖਿਆ। ਰਾਜ ਭਵਨ ਅੰਦਰਲੇ ਸੂਤਰਾਂ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਹੋਏ ਸੂਬੇ ਦੇ ਸਥਾਪਨਾ ਦਿਵਸ ਸਬੰਧੀ ਸਮਾਰੋਹਾਂ ਵਿੱਚ ਪਿਛਲੇ ਸਾਲ ਵਰਗੀ ਸ਼ਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਤ੍ਰਿਣਮੂਲ ਕਾਂਗਰਸ 20 ਜੂਨ ਨੂੰ ਸੂਬੇ ਦਾ ਸਥਾਪਨਾ ਦਿਵਸ ਮਨਾਉਣ ਦੇ ਖ਼ਿਲਾਫ਼ ਹੈ। ਟੀਐੱਮਸੀ ਦਾ ਮੰਨਣਾ ਹੈ ਕਿ ਇਹ ਦਿਨ ਵੰਡ ਦੇ ਦਰਦ ਨੂੰ ਤਾਜ਼ਾ ਕਰਦਾ ਹੈ। ਸੂਬਾ ਸਰਕਾਰ ਨੇ ਪਿਛਲੇ ਸਾਲ ਵਿਧਾਨ ਸਭਾ ਵਿੱਚ ਇਕ ਮਤਾ ਪਾਸ ਕਰ ਕੇ ਫੈਸਲਾ ਲਿਆ ਸੀ ਕਿ ਬੰਗਾਲੀ ਨਵੇਂ ਵਰ੍ਹੇ ਮੌਕੇ ਹੀ ਪੱਛਮੀ ਬੰਗਾਲ ਦੇ ਸਥਾਪਨਾ ਦਿਵਸ ਸਬੰਧੀ ਸਮਾਰੋਹ ਕਰਵਾਏ ਜਾਣਗੇ। -ਪੀਟੀਆਈ

Advertisement
Advertisement
Advertisement