ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਂ ਸਿਆਸਤ ਛੱਡ ਸਕਦੀਂ ਹਾਂ ਪਰ ਹਲਕਾ ਨਹੀਂ: ਹਰਸਿਮਰਤ

07:34 AM Apr 26, 2024 IST
ਬਰੇਟਾ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਰਸਿਮਰਤ ਕੌਰ ਬਾਦਲ।

ਪੱਤਰ ਪ੍ਰੇਰਕ
ਬਰੇਟਾ, 25 ਅਪਰੈਲ
ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਬਦਲਾਅ ਦੇ ਨਾਂ ’ਤੇ ਆਈ ਆਪ ਸਰਕਾਰ ਨੇ ਤਾਂ ਵਿਕਾਸ ਦਾ ਡੱਕਾ ਵੀ ਨਹੀਂ ਤੋੜਿਆ ਸਗੋਂ ਹਰ ਰੋਜ਼ ਨਵੇਂ ਕਰਜ਼ੇ ਲੈ ਕੇ ਸਰਕਾਰ ਦਾ ਕੰਮ ਚਲਾਇਆ ਜਾ ਰਿਹਾ ਹੈ ਜਿਸ ਤੋਂ ਲੋਕ ਚੰਗੀ ਤਰਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਮੇਂ ਸਿਹਤ ਸਹੂਲਤਾਂ ਬੁਰੀ ਤਰਾਂ ਲੜਖੜਾ ਗਈਆਂ ਹਨ ਅਤੇ ਸੂਬੇ ਦਾ ਅਸਲ ਵਿਕਾਸ ਸ਼੍ਰੋਮਣੀ ਅਕਾਲੀ ਦੀ ਸਰਕਾਰ ਸਮੇਂ ਹੀ ਹੋਇਆ ਹੈ, ਦੂਜੀਆਂ ਪਾਰਟੀਆਂ ਨੇ ਤਾਂ ਲੋਕਾਂ ਨੂੰ ਝੂਠੇ ਵਾਅਦਿਆਂ ਅਤੇ ਲਾਰਿਆਂ ਵਿੱਚ ਹੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਹਲਕਾ ਉਨ੍ਹਾਂ ਦੇ ਆਪਣੇ ਪਰਿਵਾਰ ਵਾਂਗ ਹੈ ਇਸ ਲਈ ਉਹ ਇਸ ਨੂੰ ਛੱਡਣ ਬਾਰੇ ਸੋਚ ਵੀ ਨਹੀਂ ਸਕਦੀ, ਉਹ ਸਿਆਸਤ ਛੱਡ ਸਕਦੀ ਹੈ ਪਰ ਇਹ ਹਲਕਾ ਨਹੀਂ ਤੇ ਉਹ ਆਖਰੀ ਸਾਹਾਂ ਤੱਕ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਦੀ ਰਹੇਗੀ। ਇਸ ਮੌਕੇ ਇਲਾਕੇ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਸ਼ਹਿਰੀ ਪ੍ਰਧਾਨ ਰਾਜੇਸ਼ ਸਿੰਗਲਾ ਨੇ ਧੰਨਵਾਦ ਕਰਦਿਆਂ ਬੀਬਾ ਬਾਦਲ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।

Advertisement

ਵੱਡੇ ਬਾਪੂ ਦਾ ਆਸ਼ੀਰਵਾਦ ਲੈ ਕੇ ਚੋਣ ਪ੍ਰਚਾਰ ਲਈ ਰਵਾਨਾ ਹੁੰਦੇ ਹਨ ਹਰਸਿਮਰਤ

ਬਠਿੰਡਾ (ਮਨੋਜ ਸ਼ਰਮਾ): ਬਠਿੰਡਾ ਲੋਕ ਸਭਾ ਸੀਟ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਉਹ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੇ ਆਪਣੇ ਸਹੁਰੇ ਨੂੰ ਯਾਦ ਕਰ ਕੇ ਤੇ ਆਸ਼ੀਰਵਾਦ ਲੈਂਦੇ ਹਨ। ਉਨ੍ਹਾਂ ਇਸ ਸਬੰਧੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਲਿਖਿਆ ਕਿ ਜਦੋਂ ਵੀ ਘਰ ਤੋਂ ਜਾਣਾ ਤਾਂ ਬਾਪੂ ਜੀ ਦਾ ਆਸ਼ੀਰਵਾਦ ਲੈ ਕੇ ਜਾਣਾ। ਅੱਜ ਸਾਡੇ ਵਿੱਚ ਬਾਪੂ ਜੀ ਨਹੀਂ ਹਨ, ਮਨ ਬਹੁਤ ਉਦਾਸ ਹੈ, ਬਾਪੂ ਜੀ ਪ੍ਰਕਾਸ਼ ਸਿੰਘ ਜੀ ਬਾਦਲ ਦੀ ਕਮੀ ਮਹਿਸੂਸ ਹੋ ਰਹੀ ਹੈ। ਉਹ ਸਚਮੁੱਚ ਹੀ ਪੰਜਾਬ ਦੇ ਲੋਕਾਂ ਲਈ ਬਾਬਾ ਬੋਹੜ ਸਨ।

Advertisement
Advertisement
Advertisement