For the best experience, open
https://m.punjabitribuneonline.com
on your mobile browser.
Advertisement

ਮੈਨੂੰ ਸੱਤਾ ਦਾ ਕੋਈ ਲਾਲਚ ਨਹੀਂ: ਸੁਖਬੀਰ ਬਾਦਲ

08:32 AM Jun 08, 2024 IST
ਮੈਨੂੰ ਸੱਤਾ ਦਾ ਕੋਈ ਲਾਲਚ ਨਹੀਂ  ਸੁਖਬੀਰ ਬਾਦਲ
ਪਿੰਡ ਬਾਦਲ ਵਿੱਚ ਲੰਬੀ ਹਲਕੇ ਦੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ।
Advertisement

ਇਕਬਾਲ ਸਿੰਘ ਸ਼ਾਂਤ
ਲੰਬੀ, 7 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਸੱਤਾ ਦਾ ਕੋਈ ਲਾਲਚ ਨਹੀਂ ਹੈ। ਅਸਲ ਵਿਚ ਜਦੋਂ 2012 ਵਿਚ ਮੁੜ ਅਕਾਲੀ ਦਲ ਦੀ ਸਰਕਾਰ ਬਣੀ ਸੀ ਤਾਂ ਬਾਦਲ ਸਾਹਿਬ ਚਾਹੁੰਦੇ ਸਨ ਕਿ ਉਹ (ਸੁਖਬੀਰ) ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਪਰ ਉਨ੍ਹਾਂ (ਸੁਖਬੀਰ) ਸਾਫ ਇਨਕਾਰ ਕਰ ਦਿੱਤਾ ਸੀ। ਪਿੰਡ ਬਾਦਲ ਵਿਚ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖੁਸ਼ੀ ਵਿੱਚ ਲੰਬੀ ਦੇ ਵਰਕਰਾਂ ਲਈ ਰੱਖੇ ਸਿਆਸੀ ਸਮਾਗਮ ਮੌਕੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਨੇ ਵਰਕਰਾਂ ਨੂੰ ਮਰਹੂਮ ਬਾਦਲ ਸਾਹਿਬ ਵਾਂਗ ਲੰਬੀ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਚੌਥੀ ਵਾਰ ਸੰਸਦ ਮੈਂਬਰ ਚੁਣੇ ਹਰਸਿਮਰਤ ਕੌਰ ਬਾਦਲ ਨੇ ਜਿੱਤ ਲਈ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਿੱਤ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੈ ਜਿਹੜੇ ਲੋਕ ਬਾਦਲ ਸਾਹਿਬ ਦੀ ਵਿਰਾਸਤ ਖਰਾਬ ਕਰਨਾ ਚਾਹੁੰਦੇ ਹਨ, ਵੋਟਰਾਂ ਨੇ ਉਨ੍ਹਾਂ ਨੂੰ ਠੋਕਵਾਂ ਜਵਾਬ ਦੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦੀ ਚੋਣਾਂ ਵਿਚ ‘ਆਪ’ ਦੀ ਵੱਡੀ ਹਾਰ ਕਾਰਨ ਸੂਬਾ ਚਲਾਉਣ ਦਾ ਅਧਿਕਾਰ ਗੁਆ ਲਿਆ ਹੈ। ਇਸ ਲਈ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

Advertisement

ਵਿਰੋਧੀਆਂ ਨੇ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ: ਹਰਸਿਮਰਤ

ਬੋਹਾ (ਨਿਰੰਜਣ ਬੋਹਾ): ਲੋਕ ਸਭਾ ਖੇਤਰ ਬਠਿੰਡਾ ਤੋਂ ਲਗਾਤਾਰ ਚੌਥੀ ਵਾਰ ਜਿੱਤ ਹਾਸਲ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸੱਚੀ ਮੰਡੀ ਪਾਹਿਨ ਸਾਹਿਬ ਸੈਦੇਵਾਲਾ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਮਿਲ ਕੇ ਉਨ੍ਹਾਂ ਨੂੰ ਹਰਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਤੇ ਉਨ੍ਹਾਂ ਦੀ ਘੇਰਾਬੰਦੀ ਕਰਨ ਲਈ ਅਕਾਲੀ ਪਿਛੋਕੜ ਦੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਪਰ ਉਹ ਵੱਡੀ ਜਿੱਤ ਹਾਸਲ ਕਰਨ ਵਿੱਚ ਸਫਲ ਹੋਏ ਹਨ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀ ਦੀ ਹੋਂਦ ਖਤਮ ਕਰਨ ਦੀਆਂ ਲੰਮੇ ਸਮੇਂ ਤੋਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਵਿਰੋਧੀ ਪਾਰਟੀਆਂ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਅਕਾਲੀ ਦਲ ਨੂੰ ਖਤਮ ਕਰਨ ਸਬੰਧੀ ਉਨ੍ਹਾਂ ਦੇ ਸੁਫਨੇ ਕਦੇ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ ਗੰਭੀਰ ਨਹੀਂ ਹੈ, ਇਸ ਲਈ ਅਕਾਲੀ ਦਲ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਪੰਜਾਬ ਦੀ ਖਤਮ ਹੁੰਦੀ ਜਾ ਰਹੀ ਜਵਾਨੀ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗਾ।

Advertisement

ਹਰਸਿਮਰਤ ਵੱਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਅਪੀਲ

ਬਠਿੰਡਾ (ਪੱਤਰ ਪ੍ਰੇਰਕ): ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਲਈ ਉਨ੍ਹਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਉੱਪਰ ਅਤਿਵਾਦੀ ਜਾਂ ਫ਼ਿਰਕੂਵਾਦੀ ਹੋਣ ਦੇ ਇਲਜ਼ਾਮ ਲਗਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਪੰਜਾਬੀ ਉਹ ਦੇਸ਼ ਭਗਤ ਹਨ, ਜੋ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਅਤੇ ਦੇਸ਼ ਲਈ ਅਨਾਜ ਦੇ ਖਜ਼ਾਨੇ ਭਰ ਰਹੇ ਹਨ।

Advertisement
Author Image

sukhwinder singh

View all posts

Advertisement